ਪਿੰਡ ਜਗਤੇਵਾਲ ਤੋਂ ਸੰਗਤਾਂ ਤੀਰਥ ਯਾਤਰਾ ਲਈ ਰਵਾਨਾ ਪਿੰਡ ਜਗਤੇਵਾਲ ਤੋਂ ਸੰਗਤਾਂ ਤੀਰਥ ਯਾਤਰਾ ਲਈ ਰਵਾਨਾ
Publish Date: Mon, 24 Aug 2026 05:58 PM (IST)
Updated Date: Mon, 24 Aug 2026 06:00 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਪਿੰਡ ਜਗਤੇਵਾਲ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਰਵਾਨਾ ਹੋਈਆਂ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਹਰੀ ਝੰਡੀ ਦਿਖਾ ਕੇ ਬੱਸ ਨੂੰ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਯਾਤਰੀਆਂ ਨੂੰ ਧਾਰਮਿਕ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ਼੍ਰੀ ਦੁਰਗਿਆਣਾ ਮੰਦਿਰ ਤੇ ਇਤਿਹਾਸਕ ਸਥਾਨ ਜ਼ਲਿਆਂਵਾਲਾ ਬਾਗ਼, ਵਾਘਾ ਬਾਰਡਰ, ਸ੍ਰੀ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰਖਦਿਆਂ ਵਧੀਆ ਏਸੀ ਰੂਮ ਵਾਲੇ ਰੈਸਟੋਰੈਂਟ, ਮੁਫ਼ਤ ਲੰਗਰ, ਮੁਫ਼ਤ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਨੂੰ ਬੱਸ ਵਿਚ ਚੜ੍ਹਾਉਣ ਤੇ ਉਤਾਰਨ ਲਈ ਬੱਸ ਵਿਚ ਇਕ ਵਿਅਕਤੀ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਕਿਸੇ ਬਜ਼ੁਰਗ ਨੂੰ ਬੱਸ ਵਿਚ ਚੜ੍ਹਨ ਤੇ ਉਤਰਨ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੀਆਂ ਸਰਕਾਰਾਂ ਨੇ ਮੁਫ਼ਤ ਤੀਰਥ ਯਾਤਰਾ ਕਰਵਾਉਣ ਲਈ ਸੋਚਿਆ ਵੀ ਨਹੀਂ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਇਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਇਸ ਮੌਕੇ ਪਿੰਡ ਵਾਸੀ ਸਰਪੰਚ ਗੁਰਬਖਸ਼ ਕੌਰ, ਗੁਰਪ੍ਰੀਤ ਸਿੰਘ, ਜਥੇ. ਜਗਤਾਰ ਸਿੰਘ, ਬਲਵੀਰ ਸਿੰਘ, ਹਰਵਿੰਦਰ ਸਿੰਘ, ਪ੍ਰਧਾਨ ਭਗਤ ਸਿੰਘ, ਅਜਮੇਰ ਸਿੰਘ ਪਨਿਆਲੀ, ਉਂਕਾਰ ਸਿੰਘ, ਜਗਦੀਸ਼ ਸਿੰਘ, ਹਰਮੇਲ ਸਿੰਘ ਪੰਚ, ਇੰਦਰਜੀਤ ਕੌਰ ਪੰਚ, ਕੁਲਦੀਪ ਕੌਰ ਪੰਚ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।