ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂ ਰਵਾਨਾ
Publish Date: Mon, 24 Aug 2026 04:13 PM (IST)
Updated Date: Mon, 24 Aug 2026 04:15 PM (IST)
ਪਿੰਡ ਬਨਾ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਬਲਾਚੌਰ ਦੇ ਪਿੰਡ ਬਨਾ, ਨਾਨੋਵਾਲ ਤੇ ਆਸਰੋਂ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਰਵਾਨਾ ਕੀਤਾ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸ਼ਰਧਾਲੂਆਂ ਨੂੰ ਵਧਾਈ ਤੇ ਸ਼ੁੱਭ-ਕਾਮਨਾਵਾਂ ਦਿੰਦਿਆਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਲਈ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਪੰਜਾਬ ਸਰਕਾਰ ਦੀ ਮੁੱਖ ਵਚਨਬੱਧਤਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਮਨੋਰਥ ਉਨ੍ਹਾਂ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣਾ ਹੈ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਰਹਿਣ, ਖਾਣ-ਪੀਣ ਤੇ ਆਉਣ-ਜਾਣ ਦੇ ਮੁਫ਼ਤ ਤੇ ਬਿਹਤਰ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕ ਭਲਾਈ ਨੂੰ ਸਮਰਪਿਤ ਅਜਿਹੇ ਉਪਰਾਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ। ਬੱਸ ਨੂੰ ਰਵਾਨਾ ਕਰਨ ਸਮੇਂ ਪਿੰਡਾਂ ਦੇ ਪ੍ਰਮੁੱਖ ਆਗੂ, ਪੰਚ-ਸਰਪੰਚ, ਆਮ ਆਦਮੀ ਪਾਰਟੀ ਦੇ ਵਰਕਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।