60 ਪਾਬੰਦੀਸ਼ੁਦਾ ਗੋਲੀਆਂ ਸਮੇਤ 3 ਵਿਅਕਤੀ ਕਾਬੂ
60 ਪਾਬੰਦੀਸ਼ੁਦਾ ਗੋਲੀਆਂ ਸਮੇਤ ਪੁਲਿਸ ਨੇ 3 ਜਣੇ ਵਿਅਕਤੀ ਕਾਬੂ
Publish Date: Thu, 05 Mar 2026 07:48 PM (IST)
Updated Date: Fri, 06 Mar 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਦੇ ਹੈੱਡ ਕਾਂਸਟੇਬਲ ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਜੱਬੋਵਾਲ ਵੱਲ ਨੂੰ ਨਹਿਰ ਸੂਆ ਦੇ ਨਾਲ-ਨਾਲ ਜਾ ਰਹੇ ਸਨ। ਤਾਂ ਉਨ੍ਹਾਂ ਨੇ ਪਿੰਡ ਜੱਬੋਵਾਲ ਵੱਲੋਂ ਪੈਦਲ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਨੇ ਆਪਣਾ ਨਾਂ ਸ਼ਿਵ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਪਿੰਡ ਭੀਣ ਦੱਸਿਆ। ਜਦੋਂ ਪੁਲਿਸ ਨੇ ਉਸ ਵੱਲੋਂ ਸੜਕ ਕਿਨਾਰੇ ਸੁੱਟੀ ਪਾਰਦਰਸ਼ੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਪਾਬੰਦੀਸ਼ੁਦਾ ਗੋਲੀਆਂ ਦੇ 2 ਪੱਤੇ ਹਰੇਕ ਪੱਤੇ ’ਚ 10-10 ਗੋਲੀਆਂ ਕੁੱਲ 20 ਗੋਲੀਆਂ ਬਰਾਮਦ ਹੋਈਆਂ। ਇਸੇ ਤਰ੍ਹਾਂ ਪੁਲਿਸ ਥਾਣਾ ਮੁਕੰਦਪੁਰ ਦੇ ਏਐੱਸਆਈ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬਖਲੌਰ ਵੱਲ ਜਾਂਦੇ ਹੋਏ ਪੁਲ ਸੂਆ ਪਿੰਡ ਮਾਲੋਮਜਾਰਾ ਨੇੜਿਓਂ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਵੱਲੋਂ ਸੜਕ ਕਿਨਾਰੇ ਘਾਹ ਫੂਸ ਵਿਚ ਸੁੱਟੀ ਲਿਫਾਫੀ ’ਚੋਂ 4 ਪੱਤੇ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਹਰੇਕ ਪੱਤੇ ’ਚ 10-10 ਗੋਲੀਆਂ ਕੁੱਲ 40 ਗੋਲੀਆਂ ਬਰਾਮਦ ਕੀਤੀਆਂ। ਕਥਿਤ ਮੁਲਜ਼ਮਾਂ ਦੀ ਪਛਾਣ ਪਿੰਡ ਬਖਲੌਰ ਦੇ ਰਹਿਣ ਵਾਲੇ ਰੋਹਿਤ ਕੁਮਾਰ ਉਮਰ ਕਰੀਬ 20 ਸਾਲ ਪੁੱਤਰ ਮਹਿੰਦਰ ਪਾਲ ਅਤੇ ਮਨੀਸ਼ ਕੁਮਾਰ ਉਮਰ ਕਰੀਬ 18 ਸਾਲ ਪੁੱਤਰ ਜਸਪਾਲ ਵਜੋਂ ਦੱਸੀ ਗਈ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਉਕਤ ਵਿਅਕਤੀਆਂ ਦੇ ਖਿਲਾਫ ਸੰਬੰਧਤ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਗਈ ਹੈ।