ਪੁਲਿਸ ਵੱਲੋਂ ਨਸ਼ਾ ਕਰਦਿਆਂ ਇਕ ਗ੍ਰਿਫ਼ਤਾਰ
ਪੁਲਿਸ ਵੱਲੋਂ ਨਸ਼ਾ ਕਰਦਿਆਂ ਇਕ ਨੌਜਵਾਨ ਕਾਬੂ
Publish Date: Thu, 09 Apr 2026 04:17 PM (IST)
Updated Date: Fri, 10 Apr 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਹੋਂ : ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਰਾਹੋਂ ਤੋਂ ਦਾਣਾ ਮੰਡੀ ਵੱਲ ਨੂੰ ਹੁੰਦੀ ਹੋਈ ਰਾਹੋਂ-ਨਵਾਂਸ਼ਹਿਰ ਮੇਨ ਰੋਡ ਤੋਂ ਪਿੰਡ ਸ਼ੋਕਰਾਂ ਵੱਲ ਜਾਂਦੀ ਸੜਕ ਤੇ ਜਾ ਰਹੀ ਸੀ। ਤਾਂ ਉੱਥੇ ਇੱਕ ਨੌਜਵਾਨ ਸ਼ੱਕੀ ਹਾਲਤ ਚ ਝਾੜੀਆਂ ਕੋਲ ਹਰਕਤ ਕਰਦਾ ਦਿਖਾਈ ਦਿੱਤਾ। ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ। ਪੁਲਿਸ ਪਾਰਟੀ ਵੱਲੋਂ ਉਸ ਨੂੰ ਮੌਕੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ। ਕਥਿਤ ਮੁਲਜ਼ਮ ਦੀ ਪਹਿਚਾਣ ਅਮਨ ਕਲਿਆਣ ਉਰਫ ਕੱਟਾ ਪੁੱਤਰ ਸ਼ਾਮ ਲਾਲ ਵਾਸੀ ਮੁਹੱਲਾ ਤਾਜਪੁਰਾ ਖੋਜਾ ਵਜੋਂ ਹੋਈ। ਉਨ੍ਹਾਂ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।