10 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ
ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕੀਤੇ ਕਾਬੂ
Publish Date: Thu, 15 Jan 2026 07:36 PM (IST)
Updated Date: Fri, 16 Jan 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਏਐੱਸਆਈ ਜਰਨੈਲ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੂਸਾਪੁਰ ਰੋਡ ਤੇ ਨਾਖਾਂ ਵਾਲੇ ਬਾਗ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਨੌਜਵਾਨ ਦੀ ਪਛਾਣ ਡਿੰਪਲ ਪੁੱਤਰ ਅਸ਼ੋਕ ਕੁਮਾਰ ਉਮਰ ਕਰੀਬ 22 ਸਾਲ ਵਾਸੀ ਮੁਹੱਲਾ ਰਵਿਦਾਸ ਨਗਰ ਨਵਾਂਸ਼ਹਿਰ ਵਜੋਂ ਦੱਸੀ ਗਈ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਸਦਰ ਬੰਗਾ ਦੇ ਹੌਲਦਾਰ ਚੰਦਨਦੀਪ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਲਧਾਣਾ ਝਿੱਕਾ ਵੱਲੋਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਜਸਵੀਰ ਸਿੰਘ ਪੁੱਤਰ ਸੰਤੋਖ ਸਿੰਘ ਉਮਰ ਕਰੀਬ 45 ਸਾਲ ਵਾਸੀ ਪਿੰਡ ਲਧਾਣਾ ਝਿੱਕਾ ਵਜੋਂ ਦੱਸੀ। ਪੁਲਿਸ ਵੱਲੋਂ ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਦੇ ਖਿਲਾਫ਼ ਸੰਬੰਧਤ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।