ਨਸ਼ੇ ਦਾ ਸੇਵਨ ਕਰ ਰਿਹਾ ਨੌਜਵਾਨ ਕਾਬੂ
ਪੁਲਿਸ ਨੇ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕੀਤਾ ਕਾਬੂ।
Publish Date: Thu, 04 Dec 2025 03:58 PM (IST)
Updated Date: Thu, 04 Dec 2025 03:59 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਥਾਣਾ ਸਿਟੀ ਬਲਾਚੌਰ ਦੀ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਏਐਸਆਈ ਭੂਸ਼ਣ ਕੁਮਾਰ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਲਈ ਰਵਾਨਾ ਹੋਏ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਨੇੜੇ ਲਕੜ ਮੰਡੀ ਸਾਹਮਣੇ ਕੱਚਾ ਰਸਤਾ ਪੁੱਜੀ ਤਾਂ ਉੱਥੇ ਉਨ੍ਹਾਂ ਨੇ ਇਕ ਨੌਜਵਾਨ ਨੂੰ ਲਾਈਟਰ ਜਲਾ ਕੇ ਨਸ਼ੇ ਦਾ ਸੇਵਨ ਕਰਦੇ ਦੇਖਿਆ ਜਿਸ ਨੂੰ ਕਾਬੂ ਕਰ ਕੇ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਜਸਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਹੀਰਾ ਲਾਲ ਵਾਸੀ ਵਾਰਡ ਨੰਬਰ 12, ਮਹਿੰਦੀਪੁਰ ਥਾਣਾ ਸਿਟੀ ਬਲਾਚੌਰ ਦੱਸਿਆ। ਕਾਬੂ ਕੀਤੇ ਮੁਲਜ਼ਮ ਕੋਲੋਂ ਇਕ ਪੰਨੀ, ਲਾਈਟਰ ਅਤੇ ਪਾਈਪ ਨੁਮਾ 10 ਰੁਪਏ ਦਾ ਨੋਟ ਬਰਾਮਦ ਕਰ ਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਅਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।