ਪੁਲਿਸ ਨੇ ਭਗੌੜਾ ਕੀਤਾ ਗ੍ਰਿਫ਼ਤਾਰ
ਪੁਲਿਸ ਨੇ ਭਗੌੜਾ ਕੀਤਾ ਗ੍ਰਿਫ਼ਤਾਰ
Publish Date: Thu, 05 Mar 2026 07:24 PM (IST)
Updated Date: Fri, 06 Mar 2026 04:12 AM (IST)
ਬਲਵਿੰਦਰ ਸਿੰਘ, ਪੰਜਾਬੀ ਜਾਗਰਣ, ਰਾਹੋਂ ਪੁਲਿਸ ਵੱਲੋਂ ਕਾਜਮਪੁਰ ਵਾਸੀ ਇੰਦਰਜੀਤ ਸਿੰਘ ਪੁੱਤਰ ਹਰਦਿਆਲ ਨੂੰ ਗ੍ਰਿਫਤਾਰ ਕਰਨ ਚ ਸਫ਼ਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮਾਣਯੋਗ ਅਦਾਲਤ ਵੱਲੋਂ ਵਾਰ-ਵਾਰ ਬੁਲਾਉਣ ਤੇ ਵੀ ਪੇਸ਼ ਨਾ ਹੋਏ ਇੰਦਰਜੀਤ ਸਿੰਘ ਪੁੱਤਰ ਹਰਦਿਆਲ ਵਾਸੀ ਕਾਜਮਪੁਰ ਨੂੰ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਸੀ। ਐੱਸਐੱਚਓ ਚੌਧਰੀ ਵਰਿੰਦਰ ਕੁਮਾਰ ਨੇ ਕੇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਰਾਹੋਂ ਥਾਣੇ ਦੇ ਹੌਲਦਾਰ ਚਰਨਜੀਤ ਨੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਭਗੌੜੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਚ ਪੇਸ਼ ਕਰ ਦਿੱਤਾ ਹੈ।