- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕਰ ਕੇ ਉਨ੍ਹਾਂ ਦੇ

ਸੰਦੀਪ ਬੈਂਸ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਥਾਣਾ ਮੁਕੰਦਪੁਰ ਵਿਖੇ ਦਰਜ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਸ਼ਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਸਮਾਜ ਵਿਰੋਧੀ ਅਨਸਰਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਪਿੰਡ ਿਝੰਗੜਾਂ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕੀਤਾ ਜਿਸ ਨੇ ਪੁਲਿਸ ਪਾਰਟੀ ਨੂੰ ਆਪਣਾ ਨਾਂ ਗੁਰਵਿੰਦਰ ਸਿੰਘ ਵਾਸੀ ਪਿੰਡ ਿਝੰਗੜਾਂ ਦੱਸਿਆ। ਜਦੋਂ ਪੁਲਿਸ ਪਾਰਟੀ ਨੇ ਮੁਲਜ਼ਮ ਗੁਰਵਿੰਦਰ ਸਿੰਘ ਵੱਲੋਂ ਘਾਹ ਫੂਸ ਵਿਚ ਸੁੱਟੀ ਗਈ ਮੋਮੀ ਲਿਫ਼ਾਫ਼ੀ ਦੀ ਜਾਂਚ ਕੀਤੀ ਤਾਂ ਉਸ 'ਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਪੁਲਿਸ ਥਾਣਾ ਸਦਰ ਬਲਾਚੌਰ ਵਿਖੇ ਦਰਜ ਮਾਮਲੇ ਸਬੰਧੀ ਐੱਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਉਨਾਂ੍ਹ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸੁੱਜੋਵਾਲ ਪੁਲ ਨੇੜਿਓਂ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੋਟਰਸਾਈਕਲ ਸਵਾਰ ਮੁਲਜ਼ਮ ਨੇ ਪੁਲਿਸ ਪਾਰਟੀ ਨੂੰ ਆਪਣਾ ਨਾਂ ਸੰਦੀਪ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਵਾਰਡ ਨੰਬਰ 7, ਭੱਦੀ ਰੋਡ ਬਲਾਚੌਰ ਦੱਸਿਆ। ਇਸੇ ਤਰ੍ਹਾਂ ਥਾਣਾ ਰਾਹੋਂ ਵਿਖੇ ਦਰਜ ਮਾਮਲੇ ਸਬੰਧੀ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ੍ਹ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਦੁਸਹਿਰਾ ਗਰਾਊਂਡ ਰਾਹੋਂ ਨੇੜਿਓਂ ਇਕ ਕਾਰ ਚਾਲਕ ਨੂੰ ਕਾਬੂ ਕੀਤਾ ਜਿਸ ਨੇ ਪੁਲਿਸ ਪਾਰਟੀ ਨੂੰ ਆਪਣਾ ਨਾਂ ਅਮਰੀਕ ਸਿੰਘ ਉਰਫ਼ ਵਿੱਕੀ ਪੁੱਤਰ ਦੇਸ ਰਾਜ ਵਾਸੀ ਮੁਹੱਲਾ ਪਹਾੜ ਸਿੰਘ ਰਾਹੋਂ ਦੱਸਿਆ। ਜਦੋਂ ਪੁਲਿਸ ਨੇ ਮੁਲਜ਼ਮ ਅਮਰੀਕ ਸਿੰਘ ਵਲੋਂ ਘਾਹ ਫੂਸ ਵਿਚ ਸੁੱਟੀ ਮੋਮੀ ਲਿਫਾਫੀ ਦੀ ਜਾਂਚ ਕੀਤੀ ਤਾਂ ਉਸ 'ਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਉਕਤ ਮੁਲਜ਼ਮਾਂ ਦੇ ਖਿਲਾਫ਼ ਮਾਮਲੇ ਦਰਜ ਕਰ ਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਹੈ।