ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ 6 ਜਣੇ ਨੱਪੇ।
ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ 6 ਜਣੇ ਨੱਪੇ।
Publish Date: Tue, 10 Feb 2026 05:16 PM (IST)
Updated Date: Wed, 11 Feb 2026 04:03 AM (IST)

ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ 6 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ। ਥਾਣਾ ਰਾਹੋਂ ਦੇ ਏਐਸਆਈ ਸੌਦਾਗਰ ਸਿੰਘ ਅਨੁਸਾਰ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਇਕ ਖਾਲੀ ਪਲਾਟ ਵਿਚ ਝਾੜੀਆਂ ਚ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ ਜਿਸ ਨੇ ਆਪਣਾ ਨਾਂ ਕਮਲ ਭੱਟੀ ਉਰਫ਼ ਡੰਡੀ ਪੁੱਤਰ ਪਰਮਜੀਤ ਭੱਟੀ ਵਾਸੀ ਮੁਹੱਲਾ ਤਾਜਪੁਰ ਰਾਹੋਂ ਦੱਸਿਆ। ਦੂਸਰੇ ਮਾਮਲੇ ਵਿਚ ਥਾਣਾ ਸਿਟੀ ਬੰਗਾ ਦੇ ਥਾਣਾ ਮੁਖੀ ਐੱਸਆਈ ਸਤਨਾਮ ਸਿੰਘ ਅਨੁਸਾਰ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਖਟਕੜ ਖੁਰਦ ਨੇੜੇ ਸਵਾਰੀਆਂ ਦੇ ਬੈਠਣ ਲਈ ਬਣੇ ਕਮਰੇ ਵਿਚੋਂ ਨਸ਼ੇ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਫੜਿਆ ਜਿਨ੍ਹਾਂ ਵਿਚੋਂ ਇੱਕ ਨੇ ਆਪਣਾ ਨਾਂ ਗੁਰਵਿੰਦਰ ਕੁਮਾਰ ਪੁੱਤਰ ਪ੍ਰੇਮ ਲਾਲ ਵਾਸੀ ਪਿੰਡ ਚੱਕ ਕਲਾਲ ਅਤੇ ਦੂਜੇ ਨੇ ਆਪਣਾ ਨਾਂ ਪਰਮਜੀਤ ਸੱਲ੍ਹਣ ਉਰਫ਼ ਲੰਬੜ ਪੁੱਤਰ ਤਰਸੇਮ ਲਾਲ ਵਾਸੀ ਸਿੱਧ ਮੁਹੱਲਾ ਬੰਗਾ ਦੱਸਿਆ। ਥਾਣਾ ਸਦਰ ਬੰਗਾ ਦੇ ਹੈੱਡ ਕਾਂਸਟੇਬਲ ਚੰਦਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕਲੇਰਾਂ ਨਹਿਰ ਦੀ ਪੁਲੀ ਨੇੜੇ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ ਜਿਸ ਨੇ ਆਪਣਾ ਨਾਂ ਸੁਲੱਖਣ ਰਾਮ ਉਰਫ ਲੱਖਾ ਪੁੱਤਰ ਸੰਤੋਖ ਰਾਮ ਵਾਸੀ ਪਿੰਡ ਜੰਡਿਆਲਾ ਥਾਣਾ ਸਦਰ ਬੰਗਾ ਦੱਸਿਆ। ਥਾਣਾ ਬਹਿਰਾਮ ਦੇ ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬਿਜਲੀ ਘਰ ਬਹਿਰਾਮ ਨੇੜੇ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ ਜਿਸ ਨੇ ਆਪਣਾ ਨਾਂ ਸਾਹਿਲ ਬੰਗੜ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਚੱਕ ਕਲਾਲ ਥਾਣਾ ਬਹਿਰਾਮ ਦੱਸਿਆ। ਥਾਣਾ ਬਹਿਰਾਮ ਦੇ ਹੀ ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰੇਲਵੇ ਫਾਟਕ ਬਹਿਰਾਮ ਨੇੜੇ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ ਜਿਸ ਨੇ ਆਪਣਾ ਨਾਂ ਗੁਰਵਿੰਦਰ ਸਿੰਘ ਉਰਫ਼ ਗਿੰਦੀ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਮਾਂਗਟ ਥਾਣਾ ਬਹਿਰਾਮ ਦੱਸਿਆ। ਕਥਿਤ ਮੁਲਜ਼ਮਾਂ ਕੋਲੋਂ ਹੈਰੋਇਨ ਅਲੂਦ ਸਿਲਵਰ ਪੰਨੀਆਂ, ਲਾਈਟਰ ਤੇ 10-10 ਰੁਪਏ ਦੇ ਪਾਈਪ ਨੁਮਾ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ। ਪੁਲਿਸ ਵੱਲੋਂ ਫੜੇ ਗਏ ਉਕਤ ਵਿਅਕਤੀਆਂ ਦੇ ਖਿਲਾਫ਼ ਸੰਬੰਧਤ ਥਾਣਿਆਂ ’ਚ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।