‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਵਾਂਸ਼ਹਿਰ ਤੇ ਔੜ ’ਚ ਚੈਕਿੰਗ ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਨੇ ਨਵਾਂਸ਼ਹਿਰ ਅਤੇ ਔੜ 'ਚ ਕੀਤੀ ਚੈਕਿੰਗ
Publish Date: Sat, 10 Oct 2026 06:32 PM (IST)
Updated Date: Sat, 10 Oct 2026 06:35 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਐੱਸਐੱਸਪੀ ਤੁਸ਼ਾਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਵਾਂਸ਼ਹਿਰ ਅਤੇ ਔੜ ਦੇ ਡਰੱਗ ਹੌਟਸਪੌਟ ਇਲਾਕਿਆਂ ਵਿਚ ਵਿਸ਼ੇਸ਼ ਛਾਪੇਮਾਰੀ ਅਤੇ ਚੈਕਿੰਗ ਮੁਹਿੰਮ ਚਲਾਈ। ਐੱਸਐੱਸਪੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਵਰਤੋਂ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਹੌਟਸਪੌਟ ਇਲਾਕਿਆਂ ਵਿਚ ਨਿਗਰਾਨੀ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਐੱਸਐੱਸਪੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਦੀ ਸਖ਼ਤ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ। ਇਸ ਮੌਕੇ ਐੱਸਐੱਸਪੀ ਦੀ ਨਿਗਰਾਨੀ ਹੇਠ ਨਸ਼ਿਆਂ ਦੇ ਪ੍ਰਭਾਵ ਵਾਲੇ ਚਿੰਨ੍ਹਤ ਖੇਤਰਾਂ ਵਿਚ ਇੱਕ ਵਿਸ਼ੇਸ਼ ਛਾਪੇਮਾਰੀ ਅਤੇ ਚੈਕਿੰਗ ਕੀਤੀ ਗਈ ਤਾਂ ਜੋ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਵਰਤੋਂ ਵਿਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਚਿੰਨ੍ਹਤ ਖੇਤਰਾਂ ਵਿਚ ਨਿਗਰਾਨੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਐੱਸਐੱਸਪੀ ਤੁਸ਼ਾਰ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਵਿਚ ਬਣਦਾ ਸਹਿਯੋਗ ਕਰਨ ਅਤੇ ਆਪਣੇ ਇਲਾਕੇ ਵਿਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਅਜਿਹੇ ਨਸ਼ਾ ਤਸਕਰਾਂ ਦੇ ਖਿਲਾਫ਼ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲਿਆਂ ਦਾ ਨਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐੱਸਪੀ ਹਰਕਮਲਪ੍ਰੀਤ ਕੌਰ, ਐੱਸਪੀ ਪੀਬੀ ਅਤੇ ਆਪਰੇਸ਼ਨ ਸਰਬਜੀਤ ਸਿੰਘ ਬਾਹੀਆ, ਡੀਐੱਸਪੀ ਸਪੈਸ਼ਲ ਬ੍ਰਾਂਚ ਐਂਡ ਕ੍ਰਿਮਿਨਲ ਇੰਟੈਲੀਜੈਂਸ ਅਮਨਦੀਪ ਸੌਂਧੀ, ਡੀਐੱਸਪੀ ਨਵਾਂਸ਼ਹਿਰ ਪੰਕਜ ਸ਼ਰਮਾ, ਡੀਐੱਸਪੀ ਬੰਗਾ ਹਰਜੀਤ ਸਿੰਘ ਰੰਧਾਵਾ, ਡੀਐੱਸਪੀ ਬਲਾਚੌਰ ਹੇਮੰਤ ਮਲਹੋਤਰਾ, ਡੀਐੱਸਪੀ (ਡੀ) ਜਤਿੰਦਰ ਸਿੰਘ ਚੌਹਾਨ ਸਮੇਤ ਐੱਸਐੱਚਓ ਅਵਤਾਰ ਸਿੰਘ, ਐੱਸੱਐੱਚਓ ਨਰੇਸ਼ ਕੁਮਾਰੀ ਸਮੇਤ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।