ਸੰਦੀਪ ਬੈਂਸ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵਲੋਂ ਤਿੰਨ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥ ਸਮੇਤ ਵੱਖ-ਵੱਖ ਥਾਵਾਂ ਤੋਂ ਕਾਬੂ ਕਰ ਕੇ ਉਨਾਂ੍ਹ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਥਾਣਾ ਸਿਟੀ ਬਲਾਚੌਰ ਵਿਖੇ ਦਰਜ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਪ੍ਰਸ਼ੋਤਮ ਲਾਲ ਨੇ ਦੱਸਿਆ ਕਿ ਉਨਾਂ੍ਹ ਨੇ ਸਮੇਤ ਪੁਲਿਸ ਪਾਰਟੀ ਸਮਾਜ ਵਿਰੋਧੀ ਅਨਸਰਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਪਿੰਡ ਮੰਿਢਆਣੀ ਨੇੜਿਓਂ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਜਿਸ ਨੇ ਪੁਲਿਸ ਪਾਰਟੀ ਨੂੰ ਆਪਣਾ ਨਾਂ ਅਮਰੀਕ ਸਿੰਘ ਵਾਸੀ ਪਿੰਡ ਜਗਤਪੁਰ ਦੱਸਿਆ। ਜਦੋਂ ਉਸ ਕੋਲ ਫੜੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 02 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਇਸੇ ਤਰ੍ਹਾਂ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਸਬੰਧੀ ਸੀਆਈਏ ਸਟਾਫ ਨਵਾਂਸ਼ਹਿਰ ਦੇ ਏਐੱਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਉਨਾਂ੍ਹ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕਿਸਨਪੁਰ ਨੇੜਿਓਂ ਪਿੰਡ ਸਨਾਵਾ ਵੱਲੋਂ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰ ਕੇ ਉਨਾਂ੍ਹ ਵੱਲੋਂ ਸੁੱਟੇ ਗਏ ਵਜ਼ਨਦਾਰ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 16 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਕੀਤਾ। ਨੌਜਵਾਨਾਂ ਦੀ ਪਛਾਣ ਬਿਕਰਮ ਸਿੰਘ ਵਾਸੀ ਵਾਰਡ ਨੰਬਰ 01 ਪਿੰਡ ਸਿਆਣਾ ਤੇ ਕਬੀਰ ਵਾਸੀ ਪਿੰਡ ਘਮੌਰ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਗਿ੍ਫਤਾਰ ਕੀਤੇ ਗਏ ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਗਈ ਹੈ।