ਪੁਲਿਸ ਵੱਲੋਂ ਕਾਲੀਆਂ ਫਿਲਮਾਂ ਵਾਲੀਆਂ ਗੱਡੀਆਂ ਦੇ ਕੱਟੇ ਚਲਾਨ
ਪੁਲਿਸ ਵੱਲੋਂ ਕਾਲੀਆਂ ਫਿਲਮਾਂ ਵਾਲੀਆਂ ਗੱਡੀਆਂ ਦੇ ਕੱਟੇ ਚਲਾਨ
Publish Date: Sun, 22 Nov 2026 05:50 PM (IST)
Updated Date: Sun, 22 Nov 2026 05:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਹੋਂ : ਸ਼ਹਿਰ ’ਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਹੋਂ ਪੁਲਿਸ ਵੱਲੋਂ ਦੇਰ ਰਾਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਆਉਣ-ਜਾਣ ਵਾਲੀਆਂ ਗੱਡੀਆਂ ਨੂੰ ਰੋਕ ਕੇ ਬਾਰੀਕੀ ਨਾਲ ਜਾਂਚ ਕੀਤੀ। ਇੰਸਪੈਕਟਰ ਹੈਪੀ ਬੋਪਾਰਾਏ ਦੀ ਵਾਹਨ ਚਾਲਕਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਅਜਿਹੇ ਵਾਹਨ ਚਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਕੋਲ ਗੱਡੀ ਦੇ ਲੋੜੀਂਦੇ ਕਾਗਜ਼ਾਤ ਨਹੀਂ ਹੋਣਗੇ ਜਾਂ ਜਿਸ ਦੇ ਵਾਹਨ ਤੇ ਨੰਬਰ ਪਲੇਟ ਨਹੀਂ ਲੱਗੀ ਹੋਵੇਗੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਚੈਕਿੰਗ ਦੌਰਾਨ ਜਿਨ੍ਹਾਂ ਗੱਡੀਆਂ ਦੇ ਸ਼ੀਸ਼ਿਆਂ ਤੇ ਨਿਯਮਾਂ ਦੇ ਉਲਟ ਕਾਲੀਆਂ ਫਿਲਮਾਂ ਜਾਂ ਹੋਰ ਪਾਬੰਦੀਸ਼ੁਦਾ ਪਰਤਾਂ ਲੱਗੀਆਂ ਹੋਈਆਂ ਸਨ, ਉਨ੍ਹਾਂ ਨੂੰ ਮੌਕੇ ’ਤੇ ਉਤਰਵਾਇਆ ਗਿਆ। ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਵੀ ਕੱਟੇ ਗਏ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਵਾਹਨਾਂ ਤੇ ਨਿਯਮਾਂ ਦੇ ਉਲਟ ਕਾਲੀਆਂ ਫਿਲਮਾਂ ਨਾ ਲਗਵਾਉਣ। ਇਸ ਮੌਕੇ ਕਾਲੀਆਂ ਫਿਲਮਾਂ ਉਤਰਵਾਈਆਂ ਅਤੇ ਉਨ੍ਹਾਂ ਦੇ ਚਲਾਨ ਵੀ ਕੱਟੇ।