ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਵਾਹਨ ਚਾਲਕਾਂ ਦੇ ਕੱਟੇ ਚਲਾਨ
ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ
Publish Date: Fri, 13 Feb 2026 06:15 PM (IST)
Updated Date: Sat, 14 Feb 2026 04:09 AM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਵਿਆਪੀ ਹੜਤਾਲ ਕਰਨ ਦੇ ਸੱਦੇ ਤਹਿਤ ਐੱਸਐੱਸਪੀ ਨਵਾਂਸ਼ਹਿਰ ਤੁਸ਼ਾਰ ਗੁਪਤਾ ਤੇ ਡੀਐੱਸਪੀ ਹੇਮੰਤ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸਐੱਚਓ ਅਭਿਸ਼ੇਕ ਸ਼ਰਮਾ ਪੁਲਿਸ ਥਾਣਾ ਕਾਠਗੜ੍ਹ ਦੀ ਅਗਵਾਈ ਹੇਠ ਐਡੀਸ਼ਨਲ ਐੱਸਐੱਚਓ ਸੰਦੀਪ ਸ਼ਰਮਾ ਨੇ ਪੁਲਿਸ ਪਾਰਟੀ ਸਮੇਤ ਹਾਈਟੈੱਕ ਨਾਕਾ ਆਸਰੋਂ ਤੇ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਜਿਨ੍ਹਾਂ ਵਾਹਨਾਂ ਦੇ ਕਾਗਜ ਅਧੂਰੇ ਸਨ ਉਨਾਂ ਵਾਹਨਾਂ ਦੇ ਚਲਾਨ ਕੱਟੇ ਗਏ। ਸੰਦੀਪ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪੁਲਿਸ ਨੇ ਪੂਰੀ ਤਰਾਂ ਮੁਸਤੈਦੀ ਨਾਲ ਭੈੜੇ ਸ਼ਰਾਰਤੀ ਅਨਸਰਾਂ ਤੇ ਬਾਜ਼ ਅੱਖ ਰੱਖੀ ਹੋਈ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਪ੍ਰੇਰਿਤ ਕੀਤਾ।