- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਇਆ ਸਰਚ ਆਪਰੇਸ਼ਨ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡੀਜੀਪੀ ਪੰਜਾਬ ਅਤੇ ਐੱਸਐੱਸਪੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਵੱਲੋਂ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਇੱਕ ਵਿਸ਼ੇਸ਼ ਅਤੇ ਵੱਡਾ ਤਲਾਸ਼ੀ ਮੁਹਿੰਮ ਚਲਾਈ। ਇਸ ਮੁਹਿੰਮ ਤਹਿਤ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਸਵੇਰੇ ਤੜਕੇ ਹੀ ਸ਼ੱਕੀ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਨਸ਼ਾ ਵੇਚਣ ਵਾਲੇ ਕਈ ਸਮੱਗਲਰਾਂ ਨੂੰ ਰਾਊਂਡਅੱਪ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਮਾਜਿਕ ਸੁਧਾਰ ਦੀ ਦਿਸ਼ਾ ਵਿਚ ਕਦਮ ਚੁੱਕਦਿਆਂ, ਜੋ ਵਿਅਕਤੀ ਨਸ਼ੇ ਦੇ ਆਦੀ ਹੋ ਚੁੱਕੇ ਹਨ। ਉਨ੍ਹਾਂ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ। ਉਸ ਦੀ ਪ੍ਰਕਿਰਿਆ ਵੀ ਆਰੰਭੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਆਮ ਜਨਤਾ ਅਤੇ ਮੋਹਤਬਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਨਸ਼ਾ ਵੇਚਣ ਵਾਲੇ ਤਸਕਰ ਜਾਂ ਨਸ਼ੇ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਪੁਲਿਸ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।