ਪੁਲਿਸ ਨੇ ਨਸ਼ੇ ਦਾ ਸੇਵਨ ਕਰ ਰਹੇ ਤਿੰਨ ਨੱਪੇ
ਪੁਲਿਸ ਨੇ ਨਸ਼ੇ ਦਾ ਸੇਵਨ ਕਰ ਰਹੇ ਤਿੰਨ ਨੱਪੇ
Publish Date: Wed, 11 Feb 2026 04:11 PM (IST)
Updated Date: Thu, 12 Feb 2026 04:00 AM (IST)

ਸੰਦੀਪ ਬੈਂਸ , ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਤਿੰਨ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ। ਪਹਿਲੇ ਮਾਮਲੇ ਵਿਚ ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਏਐੱਸਆਈ ਰਵੀ ਕੁਮਾਰ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਇਲਾਕਾ ਗਸ਼ਤ ਲਈ ਰਵਾਨਾ ਸਨ। ਤਾਂ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਨਗਰ ਵਿਚ ਬਣੇ ਪਾਣੀ ਦੇ ਡਿਸਪੋਜ਼ਲ ਨਜ਼ਦੀਕ ਰੇਲਵੇ ਕਰਾਸਿੰਗ ਉਪਰ ਬਣੇ ਹਾਈਵੇ ਨੇੜੇ ਸੜਕ ਕਿਨਾਰੇ ਤੋਂ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ। ਜਿਸ ਨੇ ਪੁਲਿਸ ਪਾਰਟੀ ਨੂੰ ਆਪਣਾ ਨਾਂ ਸੰਜੀਵ ਕੁਮਾਰ ਪੁੱਤਰ ਪਰਮਿੰਦਰ ਕੁਮਾਰ ਵਾਸੀ ਪਿੰਡ ਬਰਨਾਲਾ ਕਲਾਂ ਦੱਸਿਆ। ਦੂਸਰੇ ਮਾਮਲੇ ਵਿਚ ਪੁਲਿਸ ਥਾਣਾ ਸਿਟੀ ਬਲਾਚੌਰ ਦੇ ਥਾਣਾ ਮੁੱਖੀ ਐੱਸਆਈ ਰਾਮ ਪਾਲ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨਵੀਂ ਲੱਕੜ ਮੰਡੀ ਬਲਾਚੌਰ ਤੋਂ ਗੁੱਜਰਾਂ ਦੇ ਡੇਰੇ ਵਲ ਜਾ ਰਹੇ ਸਨ। ਤਾਂ ਉਨ੍ਹਾਂ ਨੇ ਸਰਕੰਡੇ ਨੇੜੇ ਬੈਠ ਕੇ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ। ਜਿਸ ਨੇ ਆਪਣਾ ਨਾਂ ਵਿਸ਼ਾਲ ਪੁੱਤਰ ਰਾਜਕੁਮਾਰ ਵਾਸੀ ਵਾਰਡ ਨੰਬਰ 7 ਨੇੜੇ ਦੁਰਗਾ ਮੰਦਰ ਬਲਾਚੌਰ ਦੱਸਿਆ। ਇਸੇ ਤਰ੍ਹਾਂ ਤੀਸਰੇ ਮਾਮਲੇ ਵਿਚ ਪੁਲਿਸ ਥਾਣਾ ਕਾਠਗੜ੍ਹ ਦੇ ਏਐੱਸਆਈ ਰਾਮ ਸ਼ਾਹ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰੱਤੇਵਾਲ ਤੋਂ ਕਾਠਗੜ੍ਹ ਵਾਪਸ ਆ ਰਹੇ ਸਨ। ਤਾਂ ਉਨ੍ਹਾਂ ਨੇ ਜੰਡੀ ਮੋੜ ਨੇੜੇ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ। ਜਿਸ ਨੇ ਆਪਣਾ ਨਾਂ ਹਰੀਸ਼ ਕੁਮਾਰ ਪੁੱਤਰ ਰਾਮ ਦਾਸ ਵਾਸੀ ਪਿੰਡ ਟੁੰਡੇਵਾਲ ਦੱਸਿਆ। ਫੜੇ ਗਏ ਮੁਲਜ਼ਮਾਂ ਕੋਲੋਂ ਹੈਰੋਇਨ ਅਲੂਦ ਸਿਲਵਰ ਪੰਨੀਆਂ, ਅੱਗ ਜਲਾਉਣ ਲਈ ਲਾਈਟਰ ਅਤੇ 10/10 ਰੁਪਏ ਦੇ ਪਾਈਪ ਨੁਮਾ ਨੋਟ ਬਰਾਮਦ ਕੀਤੇ। ਜਿਸ ਪੁਲਿਸ ਵੱਲੋਂ ਮੁਲਜ਼ਮਾਂ ਦੇ ਖਿਲਾਫ਼ ਸਬੰਧਤ ਥਾਣਿਆਂ ਵਿਚ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।