ਰੱਤੇਵਾਲ 'ਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ
ਰੱਤੇਵਾਲ 'ਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ
Publish Date: Tue, 24 Nov 2026 03:26 PM (IST)
Updated Date: Tue, 24 Nov 2026 03:28 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ: ਪਿੰਡ ਰੱਤੇਵਾਲ ਵਿਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ। ਇਸ ਮੁਹਿੰਮ ਦੌਰਾਨ ਪਿੰਡ ਵਿਚ ਬੂਥ ਲਗਾ ਕੇ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ। ਆਂਗਣਵਾੜੀ ਸੈਂਟਰ ਡਾ. ਅੰਬੇਡਕਰ ਨਗਰ ਰੱਤੇਵਾਲ ਵਿਚ ਆਸ਼ਾ ਵਰਕਰ ਸੁਨੀਤਾ ਰਾਣੀ ਅਤੇ ਆਂਗਣਵਾੜੀ ਵਰਕਰ ਬਲਵੀਰ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਰੱਤੇਵਾਲ ਵਿਖੇ ਆਸ਼ਾ ਵਰਕਰ ਮਨਜੀਤ ਕੌਰ ਅਤੇ ਆਂਗਣਵਾੜੀ ਹੈਲਪਰ ਜੋਗਿੰਦਰ ਕੌਰ ਨੇ ਆਪਣੀ ਡਿਊਟੀ ਨਿਭਾਈ।।ਸਵੇਰ ਤੋਂ ਹੀ ਸਟਾਫ ਵੱਲੋਂ ਘਰ-ਘਰ ਜਾ ਕੇ ਮਾਪਿਆਂ ਨੂੰ ਜਾਗਰੂਕ ਕੀਤਾ ਅਤੇ ਇੱਕ ਵੀ ਬੱਚਾ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਸ ਲਈ ਵਿਸ਼ੇਸ਼ ਯਤਨ ਕੀਤੇ ਗਏ ਅਤੇ ਨਾਲ ਹੀ ਅਪੀਲ ਕੀਤੀ ਕਿ ਪੋਲੀਓ ਵਰਗੀ ਖਤਰਨਾਕ ਬਿਮਾਰੀ ਤੋਂ ਬਚਾਅ ਦਾ ਇੱਕੋ-ਇੱਕ ਤਰੀਕਾ ਪੋਲੀਓ ਬੂੰਦਾਂ ਹੀ ਹਨ।।ਭਾਰਤ ਪਹਿਲਾਂ ਹੀ ਪੋਲੀਓ ਮੁਕਤ ਹੋ ਚੁੱਕਾ ਹੈ ਪਰ ਇਸ ਨੂੰ ਬਰਕਰਾਰ ਰੱਖਣ ਲਈ ਹਰ ਬੱਚੇ ਨੂੰ ਬੂੰਦਾਂ ਪਿਲਾਉਣੀਆਂ ਬਹੁਤ ਜ਼ਰੂਰੀ ਹਨ।।ਪਿੰਡ ਵਾਸੀਆਂ ਨੇ ਵੀ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਬੱਚਿਆਂ ਨੂੰ ਬੂਥਾਂ ਤੇ ਲੈ ਕੇ ਪਹੁੰਚੇ। ਅਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਇਸ ਮੁਹਿਮ ਨੂੰ ਸਫਲ ਬਣਾਇਆ।