ਸੁੱਜੋਂ ਬਲਾਕ ਅਧੀਨ ਪਿੰਡਾਂ ’ਚ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ
ਸੁੱਜੋਂ ਬਲਾਕ ਅੱਧੀਨ ਪਿੰਡਾਂ ਵਿਖੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ
Publish Date: Sun, 28 Jun 2026 03:43 PM (IST)
Updated Date: Sun, 28 Jun 2026 03:46 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੀਐੱਚਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਸਿਹਤ ਬਲਾਕ ਸੁੱਜੋਂ ਅਧੀਨ ਪੈਂਦੇ ਮੇਨ ਬੱਸ ਸਟੈਂਡ, ਢਾਹਾਂ-ਕਲੇਰਾਂ ਵਿਖੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਸ਼ੁਰੂ ਕੀਤੀ। ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀਐੱਚਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਤੇ ਨੋਡਲ ਅਫਸਰ ਡਾ. ਪ੍ਰਦੀਪ ਕੁਮਾਰ ਮੈਡੀਕਲ ਅਫ਼ਸਰ(ਡੈਂਟਲ) ਦੀ ਯੋਗ ਅਗਵਾਈ ਵਿੱਚ ਸਿਹਤ ਬਲਾਕ ਸੁੱਜੋਂ ਦੀਆਂ ਵੈਕਸੀਨੇਸ਼ਨ ਟੀਮਾਂ ਵੱਲੋਂ ਬਲਾਕ ਦੇ ਪੇਂਡੂ ਇਲਾਕਿਆਂ ਵਿੱਚ ਸਥਾਪਿਤ ਵੱਖ-ਵੱਖ ਪੋਲੀਓ ਬੂਥਾਂ ’ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ। ਇਸ ਮੌਕੇ ਪੀਐੱਚਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ ਨੇ ਕਿਹਾ ਕਿ ਇਹ ਮੁਹਿੰਮ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ। ਸਿਹਤ ਵਿਭਾਗ ਦਾ ਟੀਚਾ ਹੈ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 28 ਜੂਨ ਤੋਂ 30 ਜੂਨ, 2026 ਤੱਕ ਚੱਲਣ ਵਾਲੀ ਇਸ ਤਿੰਨ ਦਿਨਾ ਮੁਹਿੰਮ ਤਹਿਤ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ। ਇਸ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵੀ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਸਮੂਹ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਵਿੱਚ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣ।ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਰਾਜ ਕੁਮਾਰ ਹੰਸ ਨੇ ਦੱਸਿਆ ਕਿ ਸੁੱਜੋਂ ਬਲਾਕ ਆਉਂਦੇ 87 ਪਿੰਡਾਂ ਦੇ 0 ਤੋਂ 5 ਸਾਲ ਦੇ 9184 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 96 ਟੀਮਾਂ, 4 ਟ੍ਰੇਜੀਟ ਪੁਆਇੰਟ ਅਤੇ 20 ਸੁਪਰਵਾਇਜਰ ਤਾਇਨਾਤ ਕੀਤੇ ਗਏ ਹਨ। ਇਸ ਰਾਊਂਡ ਦੌਰਾਨ ਡਾ.ਮਨਪ੍ਰੀਤ ਕੌਰ, ਡਾ ਰਾਜ ਕੁਮਾਰ, ਡਾ ਸਤਨਾਮ ਸਿੰਘ, ਹਰਮੇਸ਼ ਲਾਲ, ਹਰਵਿੰਦਰਪਾਲ, ਅਵਤਾਰ ਕੌਰ, ਸੋਮਾ ਦੇਵੀ, ਨਿਰਮਾਲਾ ਦੇਵੀ, ਕੁਲਵਿੰਦਰ ਕੌਰ, ਜਸਵਿੰਦਰ ਕੌਰ, ਸਮੂਹ ਏਐੱਨਐੱਮਜ਼, ਫਾਰਮੇਸੀ ਅਫਸਰ, ਹੈਲਥ ਵਰਕਰਜ਼, ਆਸ਼ਾ ਫਸੀਲੀਟੇਟਰ ਅਤੇ ਆਸ਼ਾ ਵਰਕਰਾਂ ਮੌਜੂਦ ਸਨ।