ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਦਾ ਪੋਸਟਰ ਜਾਰੀ ਬੰਗਾ ਵਿਖੇ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਦਾ ਪੋਸਟਰ ਜਾਰੀ
Publish Date: Wed, 25 Nov 2026 06:16 PM (IST)
Updated Date: Wed, 25 Nov 2026 06:16 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੈਂਟ ਕੀਰਤਨ ਸੁਸਾਇਟੀ ਯੂਕੇ ਅਤੇ ਹਰਿਜਸ ਰਿਕਾਰਡਸ ਵੱਲੋਂ ਇੰਟਰਨੈਸ਼ਨਲ ਹਰਿਜਸ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ (ਬੰਗਾ) ਵਿਖੇ 27 ਨਵੰਬਰ ਦਿਨ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਸੰਬੰਧੀ ਪ੍ਰਬੰਧਕਾਂ ਵੱਲੋਂ ਪੋਸਟਰ ਜਾਰੀ ਕੀਤਾ। ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਹਰਜੋਤ ਸਿੰਘ ਜਖ਼ਮੀ ਜਲੰਧਰ ਵਾਲੇ, ਭਾਈ ਲਖਵਿੰਦਰ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਕਰਨੈਲ ਸਿੰਘ ਹਜੂਰੀ ਰਾਗੀ ਜਥੇ ਸ਼੍ਰੀ ਦਰਬਾਰ ਸਾਹਿਬ, ਗਿਆਨੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ ਢਾਡੀ ਜਥਾ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਹਰਦੀਪ ਸਿੰਘ ਸੰਗਤਾਂ ਨੂੰ ਕੀਰਤਨ, ਕਥਾ ਅਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ। ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਇਲਾਕੇ ਦੇ ਮੋਹਤਵਾਰ ਸੱਜਣਾ ਵੱਲੋਂ ਵਿਸ਼ੇਸ਼ ਇਕੱਤਰਤਾ ਕੀਤੀ। ਇਸ ਮੌਕੇ ਲਖਬੀਰ ਸਿੰਘ ਸਾਬਕਾ ਸਰਪੰਚ, ਨੰਬਰਦਾਰ ਅਮਰੀਕ ਸਿੰਘ, ਭਾਈ ਸੁਖਦੇਵ ਸਿੰਘ ਬੰਗਾ, ਇਕਬਾਲ ਸਿੰਘ, ਬੀਬੀ ਸੁਖਰਾਜ ਕੌਰ, ਰੇਸ਼ਮ ਸਿੰਘ ਝਿੱਕਾ, ਬਲਜਿੰਦਰ ਸਿੰਘ ਬੱਲੀ, ਸੋਹਣ ਸਿੰਘ, ਸੰਤ ਰਾਮ, ਮਨਜੀਤ ਸਿੰਘ ਲਾਲੀ ਪੰਚ, ਹਰਪ੍ਰੀਤ ਸਿੰਘ, ਨੀਰਵ ਕੁਮਾਰ ਮਜਾਰੀ, ਕੁਲਜਿੰਦਰਜੀਤ ਸਿੰਘ ਸੋਢੀ, ਗੁਰਿੰਦਰ ਪਾਲ ਸਿੰਘ, ਮਨਦੀਪ ਸਿੰਘ ਗਾਂਧੀ, ਬੀਬੀ ਤਜਿੰਦਰ ਕੌਰ, ਬੀਬੀ ਪਰਮਜੀਤ ਕੌਰ, ਸਾਬਕਾ ਸਰਪੰਚ ਹਰਜਿੰਦਰ ਸਿੰਘ ਰਾਜਾ ਅਤੇ ਹੋਰ ਸੰਗਤਾਂ ਹਾਜ਼ਰ ਸਨ।