ਮਹੀਨਾਵਾਰ ਗੁਰਮਤਿ ਸਮਾਗਮਾਂ ਦੀ ਲੜੀ ਦਾ ਪੋਸਟਰ ਜਾਰੀ
ਮਹੀਨਾਵਾਰ ਗੁਰਮਤਿ ਸਮਾਗਮਾਂ ਦੀ ਲੜੀ ਦਾ ਪੋਸਟਰ ਜਾਰੀ
Publish Date: Thu, 12 Feb 2026 05:26 PM (IST)
Updated Date: Fri, 13 Feb 2026 04:06 AM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬਸੰਤ ਰਾਗ ਕੀਰਤਨ ਦਰਬਾਰ ਮਿਤੀ 22 ਫਰਵਰੀ ਦਿਨ ਐਤਵਾਰ ਸ਼ਾਮ 6 ਤੋਂ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਵਿਚ ਪੰਥ ਦੇ ਮਹਾਨ ਰਾਗੀ ਡਾ. ਗੁਰਿੰਦਰ ਸਿੰਘ ਬਟਾਲੇ ਵਾਲੇ ਤੰਤੀ ਸਾਜਾਂ ਦੁਆਰਾ ਪੁਰਾਤਨ ਸ਼ੈਲੀ ਵਿਚ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਪ੍ਰਸਿੱਧ ਵਿਦਵਾਨ ਗਿਆਨੀ ਦਲਵਿੰਦਰ ਸਿੰਘ ਅੱਪਰਾ ਵਾਲੇ ਸੰਗਤਾਂ ਨਾਲ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਉਣਗੇ। ਗੁਰਦੁਆਰਾ ਸਾਹਿਬ ਵਿਖੇ ਸਮਾਗਮ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਗਿਆਨੀ ਪਲਵਿੰਦਰ ਸਿੰਘ ਹੈੱਡ ਗ੍ਰੰਥੀ, ਗਿਆਨੀ ਦੇਸਾ ਸਿੰਘ, ਲਖਬੀਰ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਸਤਵੀਰ ਸਿੰਘ ਜੀਂਦੋਵਾਲ, ਜਸਪਾਲ ਸਿੰਘ, ਜਸਰਾਜ ਸਿੰਘ, ਰਕੇਸ਼ ਸਿੰਘ, ਜਸਵੰਤ ਸਿੰਘ, ਕਮਲਜੀਤ ਸਿੰਘ ਗੋਬਿੰਦਪੁਰ, ਜੋਧਵੀਰ ਸਿੰਘ, ਮਨਦੀਪ ਸਿੰਘ, ਗੁਰਦਿੱਤ ਸਿੰਘ, ਅਮਰਵੀਰ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।