ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ
Publish Date: Thu, 19 Nov 2026 06:05 PM (IST)
Updated Date: Thu, 19 Nov 2026 06:06 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਪਹਿਲੀ ਪਾਤਸ਼ਾਹੀ ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਪ੍ਰਭਾਤ ਫੇਰੀਆਂ ਦੀ ਆਰੰਭਤਾ ਪੂਰੀ ਸ਼ਰਧਾ ਭਾਵਨਾ ਨਾਲ ਕੀਤੀ। ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਨਾਮ ਸਿਮਰਨ ਕਰਦੇ ਹੋਏ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀ ਦੀ ਆਰੰਭਤਾ ਕੀਤੀ ਅਤੇ ਯੂਬੀਸੀ ਗੈਸਟ ਹਾਊਸ, ਡਾਕਟਰ ਕੁਆਟਰ, ਪੈਰਾ ਮੈਡੀਕਲ ਅਤੇ ਨਰਸਿੰਗ ਸਟਾਫ ਹੋਸਟਲ, ਬਾਬਾ ਬੁੱਧ ਸਿੰਘ ਟਰੌਮਾ ਸੈਂਟਰ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਪੁੱਜੀ। ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਾਪਸ ਪੁੱਜ ਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਵੱਲੋਂ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਈ ਅਤੇ ਉਪਰੰਤ ਸੰਗਤੀ ਰੂਪ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਚਾਹ ਦਾ ਲੰਗਰ ਸੰਗਤਾਂ ਵੱਲੋਂ ਪੰਗਤਾਂ ਵਿਚ ਬੈਠ ਕੇ ਬੜੇ ਸਤਿਕਾਰ ਨਾਲ ਛਕਿਆ। ਇਸ ਮੌਕੇ ਢਾਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮਹਾਨ ਪੰਥ ਪ੍ਰਸਿੱਧ ਕੀਰਤਨੀ ਜਥਾ ਭਾਈ ਗੁਰਦੇਵ ਸਿੰਘ ਜੀ ਆਸਟਰੇਲੀਆ ਵਾਲੇ ਅਤੇ ਪ੍ਰਚਾਰਕ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕਥਾ ਨਾਲ ਨਿਹਾਲ ਕਰਨਗੇ। ਅੱਜ ਪ੍ਰਭਾਤ ਫੇਰੀ ਵਿਚ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਕੰਵਰ ਰਾਜਮਿੰਦਰ ਸਿੰਘ ਕੈਨੇਡਾ, ਭਾਈ ਜੋਗਾ ਸਿੰਘ, ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਬਲਜਿੰਦਰ ਕੌਰ ਸੋਢੀ, ਬੀਬੀ ਰਾਜਵਿੰਦਰ ਕੌਰ, ਬੀਬੀ ਰਸ਼ਪਾਲ ਕੌਰ, ਬੀਬੀ ਸੀਮਾ ਪੂੰਨੀ, ਬੀਬੀ ਮਨਦੀਪ ਕੌਰ, ਡਾ. ਕੁਲਦੀਪ ਸਿੰਘ, ਨਰਿੰਦਰ ਸਿੰਘ ਢਾਹਾਂ, ਰਣਜੀਤ ਸਿੰਘ ਮਾਨ, ਵੇਦ ਪ੍ਰਕਾਸ਼. ਸੁਖਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਵਿਦਿਆਰਥੀ, ਮੈਡੀਕਲ ਸਟਾਫ਼ ਮੈਂਬਰਾਨ ਹਾਜਰ ਸਨ।