ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਆਰੰਭ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਆਰੰਭ
Publish Date: Sat, 14 Nov 2026 03:02 PM (IST)
Updated Date: Sat, 14 Nov 2026 03:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਪ੍ਰਭਾਤ ਫੇਰੀਆਂ ਆਰੰਭ ਹੋ ਗਈਆਂ ਹਨ, ਜਿਸ ਸੰਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲ ਰਹੀ ਹੈ। ਇਹ ਪ੍ਰਭਾਤ ਫੇਰੀਆਂ ਗੁਰਦੁਆਰਾ ਸਿੰਘ ਸਭਾ ਬੰਗਾ ਤੋਂ ਅਰਦਾਸ ਕਰਨ ਉਪਰੰਤ ਆਰੰਭ ਹੁੰਦੀਆਂ ਹਨ ਅਤੇ ਵੱਖ-ਵੱਖ ਥਾਵਾਂ ਤੋਂ ਹੁੰਦੀਆਂ ਹੋਈਆਂ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਪੁੱਜਦੀਆਂ ਹਨ। ਪ੍ਰਭਾਤ ਫੇਰੀਆਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਂਦਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ 22 ਨਵੰਬਰ ਤੱਕ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਅਤੇ 24 ਨਵੰਬਰ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇ. ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਸੱਚ, ਸੇਵਾ, ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਭਾਤ ਫੇਰੀਆਂ ਦਾ ਮਕਸਦ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰ ਧਾਰਾ ਨੂੰ ਘਰ-ਘਰ ਪਹੁੰਚਾਉਣਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਾ ਹੈ। ਇਸ ਮੌਕੇ ਮੈਨੇਜਰ ਹਰਜੀਤ ਸਿੰਘ, ਕੁਲਜਿੰਦਰਜੀਤ ਸਿੰਘ ਸੋਢੀ, ਗੁਰਦਿਤ ਸਿੰਘ ਮਰਵਾਹਾ, ਮਨਜੀਤ ਸਿੰਘ, ਭਾਈ ਸਤਨਾਮ ਸਿੰਘ, ਕਥਾ ਵਾਚਕ ਭਾਈ ਪਲਵਿੰਦਰ ਸਿੰਘ, ਕਮਲਜੀਤ ਸਿੰਘ ਗੋਬਿੰਦਪੁਰ, ਸੂਬੇਦਾਰ ਕੁਲਦੀਪ ਸਿੰਘ, ਪਰਮਜੀਤ ਸਿੰਘ ਪੰਮਾ, ਅਮਰਜੀਤ ਸਿੰਘ ਜੀਂਦੋਵਾਲ, ਲਖਬੀਰ ਸਿੰਘ, ਗੁਰਪ੍ਰੀਤ ਕੌਰ, ਬੀਬੀ ਹਰਦੀਪ ਕੌਰ ਜੀਂਦੋਵਾਲ, ਮਨਜੀਤ ਕੌਰ, ਸੁਖਦੇਵ ਸਿੰਘ, ਸੰਦੀਪ ਸਿੰਘ ਬੰਗਾ, ਜਸਵੰਤ ਸਿੰਘ, ਹਰਭਜਨ ਸਿੰਘ, ਰਾਜ ਕੁਮਾਰ, ਰਾਮ ਪਾਲ, ਮਾ. ਹਰੀਸ਼ ਸ਼ਰਮਾ, ਮਾ. ਅਸ਼ੋਕ ਸ਼ਰਮਾ ਅਤੇ ਹੋਰ ਸੰਗਤਾਂ ਹਾਜਰ ਸਨ।