ਜਗਤਾਰ ਮਹਿੰਦੀਪੁਰੀਆ, ਬਲਾਚੌਰ : ਪ੍ਰਰਾਚੀਨ ਸਿੱਧ ਯੋਗੀ ਬਾਬਾ ਬਾਲਕ ਨਾਥ ਜੀ ਮੰਦਿਰ ਪਿੰਡ ਮਹਿੰਦੀਪੁਰ ਤੋਂ ਸਮੂਹ ਕਮੇਟੀ ਮੈਂਬਰਾਂ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 10ਵੀਂ ਦਾ ਸਾਲਾਨਾ ਵਿਸ਼ਾਲ ਸ਼ੋਭਾ ਯਾਤਰਾ ਤੇ ਭੰਡਾਰਾ 1 ਅਪ੍ਰਰੈਲ ਨੂੰ ਕਰਵਾਇਆ ਜਾ ਰਿਹਾ ਹੈ। ਕਮੇਟੀ ਪ੍ਰਧਾਨ ਯਸ਼ਪਾਲ ਸ਼ਰਮਾ ਅਤੇ ਸਕੱਤਰ ਰਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਮੰਦਿਰ ਸਥਾਨ ਤੋਂ ਆਰੰਭ ਹੋਵੇਗੀ ਜਿਹੜੀ ਕਿ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਮੰਦਰ ਵਿਖੇ ਸੰਪੰਨ ਹੋਵੇਗੀ। ਉਨ੍ਹਾਂ ਕਿਹਾ ਕਿ ਇਸੇ ਤਹਿਤ ਸੰਗਤ ਵੱਲੋਂ ਸਵੇਰ ਸਮੇਂ ਮੰਦਿਰ ਤੋਂ ਪ੍ਰਭਾਤ ਫੇਰੀਆਂ ਸਜਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ਾਲ ਸੋਭਾ ਯਾਤਰਾ 'ਚ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਸ਼ਿਰਕਤ ਕਰਨਗੇ। 2 ਅਪ੍ਰਰੈਲ ਨੂੰ ਸਵੇਰੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ। ਜਿਸ ਵਿਚ ਵਿਸ਼ੇਸ ਤੌਰ 'ਤੇ ਨਗਰ ਕੌਂਸਲ ਬਲਾਚੌਰ ਦੇ ਸਾਬਕਾ ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ ਸ਼ਿਰਕਤ ਕਰਨਗੇ। ਬਾਬਾ ਜੀ ਦਾ ਅਭਿਸ਼ੇਕ ਤੇ ਜੋਤੀ ਪ੍ਰਚੰਡ ਦੀ ਰਸਮ ਉੱਘੀ ਸਮਾਜ ਸੇਵਿਕਾ ਸੁਨੀਤਾ ਸ਼ਰਮਾ ਕਰਨਗੀ। ਉਪਰੰਤ ਬਾਬਾ ਦਾ ਅਤੁੱਟ ਭੰਡਾਰਾ ਵਰਤਾਇਆ ਜਾਵੇਗਾ।