ਸਰਹਾਲਾ ਰਾਣੂੰਆਂ ਵਿਖੇ ਪ੍ਰਕਾਸ਼ ਪੁਰਬ 30 ਤੋਂ
ਸਰਹਾਲਾ ਰਾਣੂੰਆਂ ਵਿਖੇ ਪ੍ਰਕਾਸ਼ ਪੁਰਬ 30 ਤੋਂ
Publish Date: Thu, 22 Jan 2026 04:41 PM (IST)
Updated Date: Fri, 23 Jan 2026 04:04 AM (IST)
ਲੇਖਰਾਜ ਕੁਲਥਮ, ਪੰਜਾਬੀ ਜਾਗਰਣ, ਬਹਿਰਾਮ : ਪਿੰਡ ਸਰਹਾਲਾ ਰਾਣੂੰਆਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਐਨਆਰਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ 30 ਜਨਵਰੀ ਤੋਂ 1 ਫਰਵਰੀ ਤੱਕ ਕਰਵਾਇਆ ਜਾਵੇਗਾ। ਪ੍ਰਿੰਸੀਪਲ ਰੋਸ਼ਨ ਲਾਲ ਨੰਬਰਦਾਰ ਨੇ ਦੱਸਿਆ ਕਿ 30 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 1 ਫਰਵਰੀ ਨੂੰ ਪਾਏ ਜਾਣਗੇ। ਉਪਰੰਤ ਭਾਈ ਅੰਮ੍ਰਿਤਪਾਲ ਸਿੰਘ ਚੱਕ ਮੰਡੇਰ ਦੇ ਜਥੇ ਵੱਲੋਂ ਕਥਾ ਕੀਰਤਨ ਅਤੇ ਪੰਥਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।।ਚਾਹ-ਪਕੌੜੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੇਂ ਸਿਰ ਗੁਰੂ ਘਰ ਪਹੁੰਚੋ ਤੇ ਗੁਰਬਾਣੀ ਸਰਵਣ ਕਰ ਕੇ ਆਪਣਾ ਜੀਵਨ ਸਫਲਾ ਕਰੋ। ਇਸ ਮੌਕੇ ਸਮੂਹ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ।