ਚਣਕੋਈ ਵਿਖੇ ਮਨਾਇਆ ਪ੍ਰਕਾਸ਼ ਪੁਰਬ
ਚਣਕੋਈ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Mon, 02 Feb 2026 03:36 PM (IST)
Updated Date: Tue, 03 Feb 2026 04:02 AM (IST)
ਹਰਕੰਵਲ ਸਿੰਘ ਕੌਲਗੜ੍ਹ, ਪੰਜਾਬੀ ਜਾਗਰਣ, ਮਜਾਰੀ : ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਚਣਕੋਈ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਦੀਵਾਨ ਵਿਚ ਬਾਬਾ ਦੀਪ ਸਿੰਘ ਮਾਛੀਵਾੜੇ ਵਾਲਿਆਂ ਦੇ ਜਥੇ ਨੇ ਕੀਰਤਨ ਕਰਕੇ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਪਰਪਿੰਦਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਨਗਰ ਨਿਵਾਸੀਆਂ ਵੱਲੋਂ ਨਗਰ ਕੀਰਤਨ ਸਜਾਇਆ। ਜੋ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਤੋਂ ਆਰੰਭ ਹੋਇਆ ਤੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਸਮੇਂ ਸਮਾਪਤ ਹੋਇਆ। ਨਗਰ ਕੀਰਤਨ ਦਾ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ। ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਜਸਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤੋਖ ਸਿੰਘ ਫੌਜੀ, ਮਾ. ਸ਼ਿੰਗਾਰਾ ਸਿੰਘ, ਊਸ਼ਾ ਰਾਣੀ ਸਰਪੰਚ, ਰਣਵੀਰ ਸਿੰਘ ਭੱਟੀ, ਬਲਦੇਵ ਸਿੰਘ ਰਾਜਪਾਲ, ਮਨਜੀਤ ਕੌਰ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਨਛੱਤਰ ਸਿੰਘ, ਮੋਹਣ ਸਿੰਘ, ਬਲਵੰਤ ਸਿੰਘ ਬੈਂਸ, ਅਵਤਾਰ ਸਿੰਘ, ਰਣਜੀਤ ਸਿੰਘ ਬੈਂਸ, ਪਰਮਜੀਤ, ਇੰਦਰਜੋਤ, ਰਾਜ ਰਾਣੀ ਤੇ ਹੋਰ ਹਾਜ਼ਰ ਸਨ।