ਪ੍ਰਵੀਨ ਭਾਟੀਆ ਨਵਾਂਗਰਾਂ ਬਣੇ ਯੂਥ ਕਾਂਗਰਸ ਬਲਾਕ ਸੜੋਆ ਦੇ ਪ੍ਰਧਾਨ ਪ੍ਰਵੀਨ ਭਾਟੀਆ ਨਵਾਂਗਰਾਂ ਬਣੇ ਯੂਥ ਕਾਂਗਰਸ ਬਲਾਕ ਸੜੋਆ ਦੇ ਪ੍ਰਧਾਨ
Publish Date: Thu, 20 Aug 2026 03:54 PM (IST)
Updated Date: Thu, 20 Aug 2026 03:57 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਤਹਿਤ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸੁਭਮ ਸ਼ਰਮਾ ‘ਸੁਭੀ’ ਅਤੇ ਵਾਈਸ ਪ੍ਰਧਾਨ ਪੰਜਾਬ ਕਰਨਵੀਰ ਸਿੰਘ ਢਿੱਲੋਂ ਵੱਲੋਂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦੇ ਦਫ਼ਤਰ ਬਲਾਚੌਰ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਹਿੱਤਰਾਜ ਜੰਡੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸੁਭਮ ਸ਼ਰਮਾ ਨੇ ਕਿਹਾ ਕਿ ਆਉਣ ਵਾਲੀਆਂ-2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਮੁੱਚੇ ਸੰਗਠਨ ਦੀ ਮਜ਼ਬੂਤੀ ਬੇਹੱਦ ਜ਼ਰੂਰੀ ਹੈ। ਇਸ ਲਈ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਹੁਣ ਤੋਂ ਹੀ ਜ਼ਮੀਨੀ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਉਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਹਰ ਵਰਕਰ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਵਾਸੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਸੂਬਾ ਵਿਕਾਸ ਦੇ ਮਾਮਲੇ ਵਿਚ ਪੱਛੜ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਚੌਧਰੀ ਅਜੇ ਮੰਗੂਪੁਰ ਅਤੇ ਚੌਧਰੀ ਹਿੱਤਰਾਜ ਜੰਡੀ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਨਗੇ ਅਤੇ ਕਾਂਗਰਸ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸੁਭਮ ਸ਼ਰਮਾ ਨੂੰ ਹੋਣਹਾਰ ਅਤੇ ਊਰਜਾਵਾਨ ਨੌਜਵਾਨ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਲਈ ਹਮੇਸ਼ਾ ਨਿਸ਼ਕਾਮ ਭਾਵਨਾ ਨਾਲ ਸੇਵਾ ਕੀਤੀ ਗਈ ਹੈ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸੁਭਮ ਸ਼ਰਮਾ ਅਤੇ ਵਾਈਸ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕਾਂਗਰਸ ਵਿਚ ਨਵ-ਨਿਯੁਕਤ ਯੂਥ ਕਾਂਗਰਸ ਬਲਾਕ ਸੜੋਆ ਦੇ ਪ੍ਰਧਾਨ ਪ੍ਰਵੀਨ ਭਾਟੀਆ ਨਵਾਂਗਰਾਂ ਨੂੰ ਵੀ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੇਮ ਫੌਜੀ ਪੋਜੇਵਾਲ, ਸਾਬਕਾ ਸਰਪੰਚ ਸ਼ਾਮ ਪੋਜੇਵਾਲ, ਹੈਪੀ ਸਰਪੰਚ ਬੂਥਗੜ੍ਹ, ਸੁੱਖਾ ਝੰਡੂਪੁਰ ਸਮੇਤ ਇਲਾਕੇ ਦੇ ਸਮੁੱਚੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।