ਪ੍ਰੈਗਾਬਲਿਨ ਦਵਾਈ ਡਾਕਟਰ ਦੀ ਪਰਚੀ ਦੇ ਆਧਾਰ 'ਤੇ ਦਿੱਤੀ ਜਾਵੇ : ਜ਼ਿਲ੍ਹਾ ਮੈਜਿਸਟਰੇਟ
ਪ੍ਰੈਗਾਬਲਿਨ ਦਵਾਈ ਡਾਕਟਰ ਦੀ ਪਰਚੀ ਦੇ ਆਧਾਰ 'ਤੇ ਦਿੱਤੀ ਜਾਵੇ-ਜ਼ਿਲ੍ਹਾ ਮੈਜਿਸਟਰੇਟ
Publish Date: Tue, 17 Mar 2026 05:13 PM (IST)
Updated Date: Wed, 18 Mar 2026 04:07 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪ੍ਰੈਗਾਬਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪਰਚੀ ਦੇ ਆਧਾਰ ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦੇਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਆਪਣੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਇਸ ਦੇ ਨਾਲ ਹੀ ਫਾਰਮੇਸੀ ਵੱਲੋਂ ਪ੍ਰੈਗਾਬਲਿਨ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਇਹ ਹੁਕਮ ਤੁਰੰਤ ਲਾਗੂ ਹੋ ਕੇ 16 ਮਈ 2026 ਤੱਕ ਲਾਗੂ ਰਹੇਗਾ।