ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ-ਜ਼ਿਲ੍ਹਾ ਮੈਜਿਸਟ੍ਰੇਟ
ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ-ਜ਼ਿਲ੍ਹਾ ਮੈਜਿਸਟ੍ਰੇਟ
Publish Date: Mon, 02 Nov 2026 05:13 PM (IST)
Updated Date: Mon, 02 Nov 2026 05:14 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵੱਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੇ ਆਪਣੇ ਦਫ਼ਤਰ ਦੇ ਪੱਤਰ ਨੰਬਰ ਡਰੱਗਜ਼-26/1854 ਮਿਤੀ 09.10.2026 ਰਾਹੀਂ ਦੱਸਿਆ ਹੈ ਕਿ ਪ੍ਰੀਗਾਬਾਲਿਨ ਦੀ ਵਰਤੋਂ ਫਾਈਬਰੋ ਮਾਇਲਜੀਆ/ਨਿਊਰਲਜੀਆ ਆਦਿ ਬਿਮਾਰੀਆਂ ਨਾਲ ਸੰਬੰਧਤ ਮਰੀਜ਼ਾਂ ਦੇ ਇਲਾਜ ਲਈ ਆਮ ਤੌਰ ਤੇ ਮੈਡੀਕਲ ਸਪੈਸ਼ਲਿਸਟ/ਸਾਈਕੈਟਰਿਸਟ/ਜੀਡੀਐਮਓ ਵੱਲੋਂ ਕੀਤੀ ਜਾਂਦੀ ਹੈ ਪਰ ਜ਼ਿਆਦਾ ਮਾਤਰਾ ਵਿਚ ਪ੍ਰੀਗਾਬਾਲਿਨ ਦੀ ਦੁਰਵਰਤੋਂ ਨਸ਼ੇ ਦੇ ਤੌਰ ਤੇ ਕੀਤੀ ਜਾ ਸਕਦੀ ਹੈ। ਇਸ ਲਈ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਹੁਕਮ 21 ਦਸੰਬਰ 2026 ਤੱਕ ਲਾਗੂ ਰਹੇਗਾ।