- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਦੇ ਮੱਛਰ ਨੂੰ ਘਰਾਂ ਵਿਚ ਪਨਪਣ ਤੋਂ ਰੋਕੋ-ਡਾ. ਬਲਜੀਤ ਕਮਲ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਸੋਮਵਾਰ ਨੂੰ ਅਰਬਨ ਨਵਾਂਸ਼ਹਿਰ ਦੇ ਕੁਲਾਮ ਰੋਡ ਵਿਖੇ ਪਹੁੰਚ ਕੇ ਡੇਂਗੂ ਰੋਕਥਾਮ ਗਤੀਵਿਧੀਆਂ ਦਾ ਜਾਇਜ਼ਾ ਲਿਆ। ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਮੱਛਰਾਂ ਦੇ ਸੰਭਾਵਿਤ ਪ੍ਰਜਨਨ ਸਥਾਨਾਂ ਦੀ ਪਛਾਣ ਕਰਕੇ ਲਾਰਵੇ ਨੂੰ ਖ਼ਤਮ ਕਰਨਾ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਮੱਛਰਾਂ ਦੇ ਪੈਦਾ ਹੋਣ ਵਾਲੇ ਸੰਭਾਵੀ ਸਥਾਨਾਂ ਦੀ ਨਿਯਮਿਤ ਜਾਂਚ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਡਾ. ਬਲਜੀਤ ਕਮਲ ਨੇ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਘਰਾਂ, ਦੁਕਾਨਾਂ, ਦਫ਼ਤਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ, ਫਰਿੱਜ ਦੀਆਂ ਪਿਛਲੀਆਂ ਟਰੇਆਂ ਅਤੇ ਪਾਣੀ ਵਾਲੇ ਹੋਰ ਭਾਂਡਿਆਂ ਦੀ ਨਿਯਮਿਤ ਸਫ਼ਾਈ ਕਰਨੀ ਚਾਹੀਦੀ ਹੈ। ਪਾਣੀ ਸਟੋਰ ਕਰਨ ਵਾਲੇ ਭਾਂਡਿਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਵੀ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ