- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੂੜੇ ਦਾ ਸਹੀ ਪ੍ਰਬੰਧਨ ਅੱਜ ਦੇ ਸਮੇਂ ਦੀ ਅਹਿਮ ਲੋੜ-ਪ੍ਰਿੰ. ਡਾ. ਪੁਨੀਤ ਅਨੇਜਾ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਰਕੇ ਆਰੀਆ ਕਾਲਜ ਵਿਖੇ ਪ੍ਰਿੰ. ਡਾ. ਪੁਨੀਤ ਅਨੇਜਾ ਦੀ ਅਗਵਾਈ ਵਿਚ ਸਾਲਿਡ ਵੇਸਟ ਮੈਨੇਜਮੈਂਟ ਕਮੇਟੀ ਵੱਲੋ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ। ਜਿਨ੍ਹਾਂ ਵਿਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਪੁਨੀਤ ਅਨੇਜਾ ਨੇ ਕਿਹਾ ਕਿ ਸਾਫ਼-ਸੁਥਰਾ ਚੌਗਿਰਦਾ ਨਾ ਸਿਰਫ਼ ਚੰਗੀ ਸਿਹਤ ਲਈ ਜ਼ਰੂਰੀ ਹੈ, ਸਗੋਂ ਇਹ ਮਨੁੱਖੀ ਮਾਨਸਿਕਤਾ ਤੇ ਵੀ ਸਕਾਰਾਤਮਕ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕੂੜੇ ਦਾ ਸਹੀ ਪ੍ਰਬੰਧਨ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ।। ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਨਾਲ ਨਾ ਸਿਰਫ਼ ਗੰਦਗੀ ਤੋਂ ਛੁਟਕਾਰਾ ਮਿਲਦਾ ਹੈ। ਸਗੋਂ ਇਸ ਨਾਲ ਕੂੜੇ ਦੀ ਮੁੜ-ਵਰਤੋਂ ਵਿਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਾਲਜ ਦੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਨਾਨ-ਟੀਚਿੰਗ ਅਮਲੇ ਨੂੰ ਅਪੀਲ ਕੀਤੀ ਕਿ ਉਹ ਕੈਂਪਸ ਨੂੰ ਸਾਫ਼ ਰੱਖਣ ਵਿਚ ਆਪਣਾ ਪੂਰਾ ਯੋਗਦਾਨ ਪਾਉਣ ਅਤੇ ਕੂੜਾ ਕੇਵਲ ਨਿਰਧਾਰਿਤ ਡਸਟਬੀਨਾਂ ਵਿਚ ਹੀ ਸੁੱਟਣ। ਕਾਲਜ ਪ੍ਰਸ਼ਾਸਨ ਵੱਲੋਂ ਕੈਂਪਸ ਦੇ ਕੋਰੀਡੋਰਾਂ, ਖੇਡ ਦੇ ਮੈਦਾਨ, ਕੰਟੀਨ ਅਤੇ ਪ੍ਰਵੇਸ਼ ਦੁਆਰ ਨੇੜੇ ਹਰੇ ਅਤੇ ਨੀਲੇ ਰੰਗ ਦੇ ਡਸਟਬੀਨ ਲਗਾਏ ਗਏ, ਤਾਂ ਜੋ ਗਿੱਲੇ ਅਤੇ ਸੁੱਕੇ ਕੂੜੇ ਦੀ ਪਛਾਣ ਆਸਾਨੀ ਨਾਲ ਹੋ ਸਕੇ।