25 ਅਕਤੂਬਰ ਨੂੰ ਸੂਬਾ ਤਾਲਮੇਲ ਕਮੇਟੀ ਦੀ ਮੀਟਿੰਗ ਬਾਅਦ ਅਗਲੇ ਸੰਘਰਸ਼ ਦਾ ਐਲਾਨ-ਦੌੜਕਾ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੁਬਾਈ ਸਾਂਝੀ ਤਾਲਮੇਲ ਕਮੇਟੀ ਵੱਲੋਂ 21-22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜਿਲ੍ਹਾ ਪੱਧਰੀ ਪ੍ਰਦਰਸ਼ਨ ਕਰਨ ਦੇ ਐਲਾਨ ਦੇ ਸੱਦੇ ਤੇ ਅੱਜ ਦੂਜੇ ਦਿਨ ਜ਼ਿਲ੍ਹੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿਚ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਹ ਭਰਪੂਰ ਰੋਸ ਰੈਲੀ ਕੀਤੀ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਖਾਸ ਤੌਰ ਤੇ ਸਿਹਤ ਵਿਭਾਗ ਦੀਆਂ ਮਹਿਲਾ ਮੁਲਾਜ਼ਮਾਂ, ਮਿਡ ਡੇ ਮੀਲ, ਆਂਗਨਵਾੜੀ ਅਤੇ ਆਸ਼ਾ ਵਰਕਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ। ਆਗੂਆਂ ਨੇ ਕਿਹਾ ਕਿ ਅਧਿਆਪਕਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਸਮੂਹ ਮੰਗਾਂ ਨੂੰ ਹੱਲ ਕਰਨ ਲਈ ਕੱਲ੍ਹ 21 ਅਕਤੂਬਰ ਨੂੰ ਮੁੱਖ ਸਕੱਤਰ ਨਾਲ ਹੋਈ ਮੀਟਿੰਗ ਵਿੱਚ ਅਧਿਕਾਰੀਆਂ ਦੀ ਮੰਗਾਂ ਪ੍ਰਤੀ ਸੰਵੇਦਨਹੀਣਤਾ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਸਰਕਾਰ ਨੂੰ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕਰਨ ਤੇ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਦੀ ਚਿਤਾਵਨੀ ਦਿੱਤੀ। ਆਗੂਆਂ ਨੇ ਰਹਿੰਦੇ 10 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ ਜਾਰੀ ਕਰਨ, ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਅਨਰਿਵਾਈਜਡ ਕੈਟਾਗਰੀਆਂ ਦੀ ਤਨਖਾਹ 2.59 ਦੇ ਗੁਣਾਕ ਨਾਲ ਸੋਧਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣ ਭੱਤਾ ਇਨਸੈਂਟਿਵ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ, ਸੋਧਣ ਦੇ ਨਾਂ ਤੇ ਪੇਂਡੂ ਭੱਤੇ ਸਮੇਤ ਕੱਟੇ ਗਏ ਸਮੁੱਚੇ ਭੱਤੇ ਬਹਾਲ ਕਰਨ, ਏਸੀਪੀ ਸਕੀਮ ਬਹਾਲ ਕਰਨ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ 15.01.2015 ਦਾ ਮੁਢਲੀ ਤਨਖਾਹ ਤੇ ਨਿਯੁਕਤੀ ਦਾ ਪੱਤਰ, 17.07.2020 ਦਾ ਕੇਂਦਰੀ ਸਕੇਲ ਲਾਗੂ ਕਰਨ ਦੇ ਪੱਤਰ ਨੂੰ ਰੱਦ ਕਰਨ ਅਤੇ 12.06.2025 ਨੂੰ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੇਣ, ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਕਾਸ ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਵਾਪਸ ਲੈਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਇੱਕੋ ਕਿਸ਼ਤ ਵਿੱਚ ਅਦਾ ਕਰਨ, ਪੰਜਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਤੇ 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕਰਨ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬੱਝਵਾਂ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਜਨਵਰੀ 2016 ਤੋਂ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਦੇ ਸਮੇਂ 125% ਮਹਿੰਗਾਈ ਭੱਤੇ ਨੂੰ ਆਧਾਰ ਬਣਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਏ ਸੀ ਪੀ ਸਬੰਧੀ ਰਿਪੋਰਟ ਜਾਰੀ ਕਰਨ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕਰਨ, ਕੈਸ਼ਲੈਸ ਹੈਲਥ ਸਕੀਮ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਲਾਗੂ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੈਥ ਕਮ ਰਿਟਾਇਰਮੈਂਟ ਗਰੈਚੁਟੀ ਕੇਂਦਰ ਦੀ ਤਰਜ ਤੇ 25 ਲੱਖ ਰੁਪਏ ਕਰਨ, ਇਸ ਨੂੰ ਰਹਿੰਦੇ ਬੋਰਡਾਂ ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਤੇ ਵੀ ਲਾਗੂ ਕਰਨ, ਅਦਾਲਤਾਂ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਦੀ ਮੰਗ ਕੀਤੀ। ਜਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ 25 ਅਕਤੂਬਰ ਨੂੰ ਸੂਬਾ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਵਿਜੇ ਕੁਮਾਰ, ਸੁਰਿੰਦਰ ਸਿੰਘ ਸੋਇਤਾ, ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਅਟਵਾਲ, ਜਗਜੀਤ ਸਿੰਘ, ਕਰਨੈਲ ਸਿੰਘ, ਜਸਵਿੰਦਰ ਸਿੰਘ ਔਜਲਾ, ਬਿਕਰਮਜੀਤ ਸਿੰਘ, ਰਾਮ ਕਿਸ਼ਨ ਪਲੀਝਿੱਕੀ, ਜਸਵੀਰ ਸਿੰਘ ਮੋਰੋਂ, ਕੁਲਦੀਪ ਸਿੰਘ ਮੱਕੜ, ਮੋਹਣ ਸਿੰਘ ਬੂਟਾ, ਲਖਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਸ਼ਕੁੰਤਲਾ ਸਰੋਏ, ਗੁਰਦੇਵ ਕੌਰ, ਜੁਝਾਰ ਸਿੰਘ ਸਹੂੰਗੜਾ, ਮਦਨ ਲਾਲ, ਰਵਿੰਦਰ ਭਾਸਕਰ, ਸੋਹਣ ਲਾਲ ਮਹਾਲੋਂ, ਬਲਿਹਾਰ ਸਿੰਘ, ਸ਼ੰਬੂ ਨਰਾਇਣ, ਮਲਕੀਤ ਸਿੰਘ, ਦਸੌਂਦਾ ਸਿੰਘ, ਪਰਮਿੰਦਰ ਸੰਧੂ, ਸਤਪਾਲ ਸਲੋਹ, ਹਰੀ ਬਿਲਾਸ, ਜੋਗਾ ਸਿੰਘ, ਰਾਮ ਲਾਲ, ਗੁਰਦਿਆਲ ਸਿੰਘ, ਨੀਲਮ, ਰਾਜ ਰਾਣੀ, ਮਨਜੀਤ ਕੌਰ, ਅਨੀਤਾ ਰਾਣੀ, ਰਾਜਵਿੰਦਰ ਕੌਰ, ਪਰਮਜੀਤ ਕੌਰ, ਰਿਚਾ ਦੇਵੀ, ਸੰਤੋਸ਼ ਕੁਮਾਰੀ, ਰਾਜਵੀਰ ਕੌਰ, ਬੰਦਨਾ, ਰੁਪਿੰਦਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਬਲਵਿੰਦਰ ਕੌਰ, ਸਰੋਜ ਰਾਣੀ, ਕੁਲਦੀਪ ਕੌਰ, ਸੋਹਣ ਸਿੰਘ ਆਦਿ ਆਗੂ ਵੀ ਮੌਜੂਦ ਸਨ।