ਪ੍ਰਸ਼ੋਤਮ ਬੈਂਸ, ਨਵਾਂਸ਼ਹਿਰ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਸ਼ਹੀਦ ਭਗਤ ਸਿੰਘ ਨਗਰ ਦੇ ਕਰਮਚਾਰੀਆਂ ਨੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਆਪਣੇ ਹੱਕਾਂ ਸਬੰਧੀ ਨਰਾਜ਼ਗੀ ਪ੍ਰਗਟ ਕਰਦੇ ਹੋਏ ਪੀਐੱਸਐੱਮਯੂ ਦੀ ਹਾਈ ਪਾਵਰ ਕਮੇਟੀ ਦੇ ਸੱਦੇ 'ਤੇ ਕਲਮ ਛੋੜ ਹੜਤਾਲ ਕੀਤੀ। ਉਪਰੰਤ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਹੜਤਾਲ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਿੰਦਰ ਪਾਲ ਨੇ ਦੱਸਿਆ ਕਿ ਮੁਲਾਜ਼ਮਾਂ 'ਚ ਆਪਣੀਆਂ ਮਹਿੰਗਾਈ ਭੱਤੇ ਦੀਆਂ 4 ਕਿਸ਼ਤਾਂ, ਡੀਏ ਦਾ ਬਕਾਇਆ, ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਕਾਮੇ ਪੱਕੇ ਕਰਨ ਸਬੰਧੀ ਅਤੇ ਪੇ-ਕਮਿਸ਼ਨ ਲਾਗੂ ਨਾ ਕਰਨਾ, ਸਗੋਂ ਕੇਂਦਰ ਸਰਕਾਰ ਦੇ ਪੇ-ਕਮਿਸ਼ਨ ਦਾ ਜਬਰਦਸ਼ਤੀ ਮੁਲਾਜ਼ਮਾਂ 'ਤੇ ਥੋਪਣ ਸਬੰਧੀ ਰੋਸ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦਾ ਮੋਬਾਇਲ ਭੱਤਾ ਘੱਟ ਕਰਕੇ ਸਰਕਾਰ ਵੱਲੋਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਖੁਲੇ੍ਹ ਗੱਫੇ ਵੰਡੇ ਜਾ ਰਹੇ। ਇਸ ਮੌਕੇ ਸੁਰਿੰਦਰ ਪਾਲ ਜਰਨਲ ਸਕੱਤਰ, ਸੁਖਜਿੰਦਰ ਸਿੰਘ ਖ਼ਜ਼ਾਨਚੀ, ਅੰਕੁਸ਼ ਸਿਡਾਨਾ, ਜਨਰਲ ਸਕੱਤਰ, ਲਖਵਿੰਦਰ ਰਾਮ, ਜਸਕਰਨ ਸਿੰਘ ਤੋਂ ਇਲਾਵਾ ਸਮੂਹ ਮੁੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ/ਪ੍ਰਧਾਨ ਵੀ ਹਾਜ਼ਰ ਹੋਏ।