- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਦੇ ਕਤਲ ਵਜੋਂ ਰਾਹੋਂ 'ਚ ਰੋਸ ਧਰਨਾ ਲਗਾਇਆ

ਬਲਵਿੰਦਰ ਸਿੰਘ, ਪੰਜਾਬੀ ਜਾਗਰਣ
ਰਾਹੋਂ : ਨਸ਼ਾ ਵਿਰੋਧੀ ਮੁਹਿੰਮ ਤਹਿਤ ਕੰਮ ਕਰਨ ਵਾਲੇ ਪਰਵਿੰਦਰ ਸਿੰਘ ਦਾ ਸ਼ਰੇਆਮ ਮਾਨਸਾ ਵਿਖੇ ਇਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਚਾਰ ਨੌਜਵਾਨਾਂ ਨੂੰ ਜ਼ਖ਼ਮੀ ਕਰ ਕੇ ਫ਼ਰਾਰ ਹੋਏ ਮੈਡੀਕਲ ਸਟੋਰ ਮਾਲਕ ਨੂੰ ਸਖਤ ਸਜ਼ਾ ਦਿਵਾਉਣ ਵਾਸਤੇ ਰਾਹੋਂ ਬੱਸ ਅੱਡਾ ਵਿਖੇ ਵਾਰਿਸ ਪੰਜਾਬ ਦੇ ਆਗੂ ਅਤੇ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਪ੍ਰਭਜੋਤ ਸਿੰਘ ਭਾਰਟਾ, ਕਿਸਾਨ ਆਗੂ ਮਲਕੀਤ ਸਿੰਘ ਕਾਹਲੋਂ ਅਤੇ ਮਾ. ਕਰਨੈਲ ਸਿੰਘ, ਮਾ. ਦਿਲਬਾਗ ਸਿੰਘ ਦੀ ਅਗਵਾਈ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਸ਼ਾਂਤਮਈ ਤਰੀਕੇ ਨਾਲ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਵਿਚ ਰਾਹੋਂ ਦੇ ਦੁਕਾਨਦਾਰ ਵਾਰਿਸ ਪੰਜਾਬ ਦੇ ਆਗੂ, ਵਰਕਰ, ਕਿਸਾਨ ਆਗੂ ਸ਼ਾਮਲ ਹੋਏ। ਉਨ੍ਹਾਂ ਲੋਕਾਂ ਨੂੰ ਨਸ਼ੇ ਦਾ ਜ਼ਹਿਰ ਵੇਚਣ ਵਾਲੇ ਅਸ਼ਵਨੀ ਕੁਮਾਰ ਵਾਸਤੇ ਫਾਂਸੀ ਦੀ ਸਜਾ ਦੀ ਮੰਗ ਕੀਤੀ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਅਤੇ ਮੁੱਖ ਮੰਤਰੀ ਤੋਂ ਤੁਰੰਤ ਅਸਤੀਫੇ ਦੀ ਮੰਗ ਕੀਤੀ। ਆਗੂਆਂ ਵੱਲੋਂ ਜਥੇ. ਬਹਾਦਰ ਸਿੰਘ ਭਾਰਟਾ ਨੂੰ ਘਰ ਵਿਚ ਨਜ਼ਰਬੰਦ ਕਰਨ ਦੀ ਨਿਖੇਧੀ ਕੀਤੀ।
ਆਗੂਆਂ ਨੇ ਕਿਹਾ ਕਿ ਜੋ ਵੀ ਮੈਡੀਕਲ ਸਟੋਰ ਵਾਲੇ ਜਾਂ ਹੋਰ ਨਸ਼ੇ ਦਾ ਕਾਲਾ ਵਪਾਰ ਕਰਦੇ ਹਨ। ਉਨ੍ਹਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਦੇ ਘਰਾਂ ’ਤੇ ਪੀਲਾ ਪੰਜਾ ਚਲਾਇਆ ਜਾਵੇ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਮਾਨਸਾ ਦੇ ਐੱਸਐੱਸਪੀ, ਡੀਐੱਸਪੀ ਅਤੇ ਹੋਰ ਜੋ ਵੀ ਜ਼ਿੰਮੇਵਾਰ ਹਨ। ਉਨ੍ਹਾਂ ਨੂੰ ਤੁਰੰਤ ਸਸਪੈਂਡ ਕੀਤਾ ਜਾਵੇ। ਇਸ ਮੌਕੇ ਮਾ. ਕਰਨੈਲ ਸਿੰਘ, ਹੇਮੰਤ ਕੁਮਾਰ ਰਣਦੇਵ ਬੌਬੀ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਹੋਂ, ਮਾ. ਦਿਲਬਾਗ ਸਿੰਘ, ਸਰਬਜੀਤ ਸਿੰਘ, ਕਾਲਾ ਪਾਹਵਾ, ਮਲਕੀਤ, ਬਲਵਿੰਦਰ ਸਿੰਘ ਬਬਲਾ, ਨਰਿੰਦਰ ਸਿੰਘ ਚਾਹਲ, ਤੀਰਥ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ ਘੁੰਮਣ, ਸਤਨਾਮ ਸਿੰਘ ਭਾਰਟਾ, ਬਲਵਿੰਦਰ ਸਿੰਘ, ਅਵਤਾਰ ਸਿੰਘ ਖਾਲਸਾ, ਕੌਂਸਲਰ ਦਵਿੰਦਰ ਜਾਂਗੜਾ, ਸਾਬਕਾ ਨਗਰ ਕੌਂਸਲ ਪ੍ਰਧਾਨ ਧਰਮਪਾਲ ਬੰਗੜ, ਸੁਰਿੰਦਰ ਸਿੰਘ ਭੱਟੀ, ਗਰਜੀਤ ਸਿੰਘ ਰਤਨਾਣਾ, ਭਾਈ ਜੋਗਿੰਦਰ ਸਿੰਘ ਰਾਹੋਂ, ਪਰਮਜੀਤ ਕਾਹਲੋਂ, ਬਲਜੀਤ ਸਿੰਘ ਬਾਜਵਾ, ਕਾਕਾ ਭਿੰਡਰ, ਗੁਰਲਾਲ ਸਿੰਘ, ਤੀਰਥ ਸਿੰਘ, ਨਰਿੰਦਰ ਸਿੰਘ ਚਾਹਲ, ਮੁਕੇਸ਼ ਚੋਪੜਾ ਬੋਬੀ, ਬੱਲੀ ਭੰਗਲ਼, ਜਸਪ੍ਰੀਤ ਜੱਸੀ, ਅਵਤਾਰ ਸਿੰਘ ਖਾਲਸਾ ਡੇਅਰੀ, ਲਾਡੀ ਜੋਸ਼, ਸੁਬੇਗ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਸਤਨਾਮ ਸਿੰਘ ਹਰਦੀਪ ਸਿੰਘ ਸਾਬਕਾ ਸਰਪੰਚ, ਹਰਮਿੰਦਰ ਸਿੰਘ, ਜਗਪਾਲ ਸਿੰਘ, ਬਲਵੀਰ ਸਿੰਘ, ਗੁਰਚਰਨਜੀਤ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ, ਤਰਲੋਚਨ ਸਿੰਘ, ਉਂਕਾਰ ਸਿੰਘ ਖੋਜਾ, ਸੁਖਵਿੰਦਰ ਸਿੰਘ ਛੀਨਾ, ਤਰਲੋਕ ਸਿੰਘ ਆਦਿ ਹਾਜ਼ਰ ਸਨ। ਉਧਰ ਇਸ ਮੌਕੇ ਡੀਐੱਸਪੀ ਧਰਮਿੰਦਰ ਸਿੰਘ, ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਹਰੀ ਬੋਪਾਰਾਏ, ਔੜ ਤੋਂ ਐੱਸਐੱਚਓ ਨਰੇਸ਼ ਕੁਮਾਰੀ, ਰਾਹੋਂ ਦੇ ਟ੍ਰੈਫਿਕ ਇੰਚਾਰਜ ਗੁਰਮੇਲ ਸਿੰਘ ਮੀਲੂ, ਰਜਿੰਦਰ ਕੁਮਾਰ, ਹੁਸਨ ਲਾਲ ਵੱਲੋਂ ਸੁਰਖਿਆ ਦੇ ਪੁਖਤਾ ਪ੍ਰਬੰਧ ਕੀਤੇ।
- ਸਰਕਾਰ ਦੀਆਂ ਨਜ਼ਰਬੰਦੀਆਂ ਤੋਂ ਨਹੀਂ ਡਰਦੇ : ਪ੍ਰਭਜੋਤ ਸਿੰਘ ਭਾਰਟਾ
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਦੀ ਹੱਤਿਆ ਦੇ ਰੋਸ ਵਜੋਂ ਅੱਜ ਰਾਹੋਂ ਦੇ ਬੱਸ ਸਟੈਂਡ ਵਿਖੇ ਵਾਰਿਸ ਪੰਜਾਬ ਜਥੇਬੰਦੀ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਭਾਰਟਾ ਨੇ ਕਿਹਾ ਕਿ ਪਰਮਿੰਦਰ ਸਿੰਘ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਈ ਜਾ ਰਹੀ ਸੀ। ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਨੂੰ ਮੈਡੀਕਲ ਸਟੋਰ ਦੇ ਇੱਕ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਬਾਜ਼ਾਰ ਵਿੱਚ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ ਗਈਆਂ। ਇਸ ਘਟਨਾ ਨੇ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਬੇਹੱਦ ਗੰਭੀਰ ਹੈ ਅਤੇ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕ ਇਨਸਾਫ਼ ਦੀ ਉਮੀਦ ਕਿਵੇਂ ਕਰਨਗੇ। ਪ੍ਰਸ਼ਾਸਨ ਵੱਲੋਂ ਨਸ਼ੇ ਦੇ ਸੌਦਾਗਰਾਂ ਨੂੰ ਅਸਲਾ ਲਾਇਸੈਂਸ ਮੁਹਈਆ ਕਰਵਾਏ ਜਾ ਰਹੇ ਹਨ। ਜਦਕਿ ਨਸ਼ੇ ਨੂੰ ਰੋਕਣ ਵਾਲਿਆਂ ਤੇ ਕੇਸ ਪਾ ਕੇ ਲਾਇਸੈਂਸ ਨਹੀਂ ਦਿੱਤੇ ਜਾ ਰਹੇ ਅਤੇ ਉਲਟ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੰਘਰਸ਼ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਲੜਾਈ ਨੂੰ ਕਿਸੇ ਵੀ ਕੀਮਤ ’ਤੇ ਕਮਜ਼ੋਰ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਵੱਲੋਂ ਕਥਿਤ ਤੌਰ ’ਤੇ ਉਨ੍ਹਾਂ ਨੂੰ ਘਰਾਂ ਵਿਚ ਨਜ਼ਰਬੰਦ ਕੀਤੇ ਜਾਣ ’ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਪਾਬੰਦੀਆਂ ਅਤੇ ਦਬਾਅ ਤੋਂ ਡਰਨ ਵਾਲੇ ਨਹੀਂ ਹਨ। ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਵੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਨਿਰਪੱਖ ਜਾਂਚ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਧਰਨੇ ਦੌਰਾਨ ਹਾਜ਼ਰ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਲੋਕਾਂ ਨੇ ਵੀ ਨਸ਼ਿਆਂ ਦੇ ਖਾਤਮੇ ਦੀ ਮੰਗ ਉਠਾਈ ਅਤੇ ਪਰਮਿੰਦਰ ਸਿੰਘ ਝੋਟੇ ਦੇ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸੁਰੱਖਿਆ ਨੂੰ ਲੈਕੇ ਵੱਡੀ ਗਿਣਤੀ ਵਿਚ ਪੁਲਿਸ ਪ੍ਰਸ਼ਾਸਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।