ਰਾਹੁਲ ਗਾਂਧੀ ਖ਼ਿਲਾਫ਼ ਦਰਜ ਐੱਫਆਈਆਰ ਵਾਪਸ ਕਰਵਾਉਣ ਲਈ ਦਿੱਤਾ ਰੋਸ ਧਰਨਾ ਰਾਹੁਲ ਗਾਂਧੀ ਖ਼ਿਲਾਫ਼ ਦਰਜ਼ ਐਫਆਈਆਰ ਵਾਪਸ ਕਰਵਾਉਣ ਲਈ ਦਿੱਤਾ ਰੋਸ ਧਰਨਾ
Publish Date: Tue, 01 Sep 2026 06:25 PM (IST)
Updated Date: Tue, 01 Sep 2026 06:28 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ ਦੇ ਵਿਰੋਧ ਵਿਚ ਬਲਾਚੌਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਸਰਕਾਰ ਦੀ ਕਾਰਵਾਈ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਹੱਕਾਂ ਦੀ ਆਵਾਜ਼ ਲਗਾਤਾਰ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਆਵਾਜ਼ ਨੂੰ ਐੱਫਆਈਆਰ ਅਤੇ ਸਰਕਾਰੀ ਦਬਾਅ ਨਾਲ ਦਬਾਇਆ ਨਹੀਂ ਜਾ ਸਕਦਾ। ਕਾਂਗਰਸ ਪਾਰਟੀ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਹਰ ਸੰਘਰਸ਼ ਕਰਨ ਲਈ ਤਿਆਰ ਹੈ। ਰੋਸ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਲੋਕਤੰਤਰਿਕ ਆਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਬੰਦ ਕੀਤੀਆਂ ਜਾਣ। ਇਸ ਮੌਕੇ ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਲ ਕਿਸਾਨ ਸੈੱਲ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਆਰਜੀਪੀਆਰਐੱਸ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ, ਧਰਮਪਾਲ ਚੇਅਰਮੈਨ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ, ਜਿੰਦਰ ਕੁਮਾਰ ਪ੍ਰਧਾਨ ਐੱਸਸੀ ਸੈੱਲ, ਹਰਪ੍ਰੀਤ ਹੈਰੀ ਪ੍ਰਧਾਨ, ਸੁਰਿੰਦਰ ਸ਼ਿੰਦਾ ਬੁਲਾਰਾ, ਕੁਲਦੀਪ ਕੁਮਾਰ ਦੀਪਾ ਪ੍ਰਧਾਨ ਕਿਸਾਨ ਸੈੱਲ, ਸੋਮਨਾਥ ਤੱਕਲਾ ਸੀਨੀਅਰ ਮੀਤ ਪ੍ਰਧਾਨ, ਪਾਨੀ ਕੁਮਾਰ ਕੌਂਸਲਰ, ਨਰੇਸ਼ ਚੇਚੀ ਕੌਂਸਲਰ, ਪਰਮਿੰਦਰ ਮੇਨਕਾ, ਸ਼ੰਕਰ ਕੁਮਾਰ ਸਰਪੰਚ ਮੱਕੋਵਾਲ, ਆਤਮਾ ਰਾਮ ਸੀਨੀਅਰ ਆਗੂ, ਮੋਹਿੰਦਰ ਪਾਲ ਮੀਤ ਪ੍ਰਧਾਨ, ਪਰਮਜੀਤ ਕੌਰ ਮਹਿਲਾ ਪ੍ਰਧਾਨ, ਮਨਦੀਪ ਮੀਨਾ, ਵਿਜੇ ਕੁਮਾਰ ਮੀਤ ਪ੍ਰਧਾਨ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।