ਪੀਐੱਸਐੱਮਐੱਸਯੂ ਵੱਲੋਂ 4 ਦਿਨਾਂ ਤੋਂ ਹੜਤਾਲ ਜਾਰੀ ਨਵਾਂਸ਼ਹਿਰ 'ਚ ਪੀਐੱਸਐਮਐਸਯੂ ਵੱਲੋਂ 4 ਦਿਨਾਂ ਤੋੰ ਮੁਕੰਮਲ ਹੜਤਾਲ ਜਾਰੀ
Publish Date: Thu, 20 Aug 2026 06:24 PM (IST)
Updated Date: Thu, 20 Aug 2026 06:27 PM (IST)
- 23 ਨੂੰ ਮੁੱਖ ਮੰਤਰੀ ਪੰਜਾਬ ਦੇ ਜੱਦੀ ਪਿੰਡ ਸਤੌਜ ’ਚ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਵਿਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਛੇਤੀ ਤੋਂ ਛੇਤੀ ਪੂਰਾ ਕਰਨ ਦੀ ਮੰਗ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਚੱਲ ਰਹੇ ਸੰਘਰਸ਼ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਰਕਾਰੀ ਦਫ਼ਤਰਾਂ ਵਿਚ ਚਾਰ ਦਿਨਾਂ ਮੁਕੰਮਲ ਹੜਤਾਲ ਕੀਤੀ ਗਈ। ਇਸ ਹੜਤਾਲ ਦੌਰਾਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡੀਸੀ ਦਫ਼ਤਰ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਪ੍ਰਦਰਸ਼ਨਕਾਰੀਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਮਾਰੂ ਪੱਤਰ ਰੱਦ ਕਰਨ, ਬਕਾਇਆ ਡੀਏ ਜਾਰੀ ਕਰਨ, ਏਸੀਪੀ ਸਕੀਮ ਬਹਾਲ ਕਰਨ ਅਤੇ ਪੈਨਸ਼ਨਰਾਂ ਨੂੰ 2.59 ਦਾ ਗੁਣਾਕ ਦੇਣ ਸਮੇਤ ਹੋਰ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਸਿਆਸੀ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਜੱਦੀ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ 27 ਅਗਸਤ ਨੂੰ ਪੂਰੇ ਪੰਜਾਬ ਵਿਚ ‘ਮਹਾ-ਬੰਦ’ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮਹਾ-ਬੰਦ ਦੌਰਾਨ ਸਵੀਪਰ ਤੋਂ ਲੈ ਕੇ ਉੱਚ ਪੱਧਰ ਤੱਕ ਦੇ ਮੁਲਾਜ਼ਮ ਅਤੇ ਪੈਨਸ਼ਨਰ ਇਕਜੁੱਟ ਹੋ ਕੇ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਅਤੇ ਸਰਕਾਰੀ ਮਸ਼ੀਨਰੀ ਨੂੰ ਮੁਕੰਮਲ ਤੌਰ ’ਤੇ ਬੰਦ ਰੱਖਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਇਸ ਕਾਰਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਪੀਐੱਸਐਮਐੱਸਯੂ ਦੇ ਸੀਨੀਅਰ ਆਗੂ ਅਜੇ ਕੁਮਾਰ, ਡੀਸੀ ਦਫ਼ਤਰ ਇੰਪਲਾਈਜ਼ ਯੂਨੀਅਨ ਦੇ ਹਰਵਿੰਦਰ ਸਿੰਘ ਗੁੱਲਪੁਰ ਜ਼ਿਲ੍ਹਾ ਪ੍ਰਧਾਨ, ਸਤਿੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸਰਨਜਰੀਤ ਸਿੰਘ ਜਨਰਲ ਸਕੱਤਰ, ਹਰਮਨਦੀਪ ਚੇਅਰਮੈਨ, ਸਵਰਨਜੀਤ ਕੌਰ ਮੀਤ ਪ੍ਰਧਾਨ, ਮੁਕੇਸ਼ ਰਾਣੀ ਮੀਤ ਪ੍ਰਧਾਨ, ਜਸਕੀਰਤ ਸਿੰਘ ਦਫਤਰੀ ਸਕੱਤਰ, ਭਰਤ ਰਾਜ ਜੁਆਇੰਟ ਸਕੱਤਰ, ਪ੍ਰਦੀਪ ਕੁਮਾਰ ਮੁੱਖ ਸਲਾਹਕਾਰ, ਰੂਬੀਨ ਖਜ਼ਾਨਚੀ, ਸੰਦੀਪ ਸਿੰਘ ਮੁੱਖ ਬਲਾਰਾ, ਅਮਨਦੀਪ ਕਾਨੂੰਨੀ ਸਲਾਹਕਾਰ, ਬਿਕਰਮਜੀਤ ਸਿੰਘ ਕਾਨੂੰਨੀ ਸਲਾਹਕਾਰ, ਪਰਗ ਸਾਗਰ ਵਰਮਾ ਸਹਾਇਕ ਸਕੱਤਰ, ਤਰਸੇਮ ਸਿੰਘ ਸਹਾਇਕ ਸਕੱਤਰ, ਪਰਵਿੰਦਰ ਸਿੰਘ ਪ੍ਰੈੱਸ ਸਕੱਤਰ, ਰਾਜੇਸ ਕੁਮਾਰ ਪ੍ਰੈੱਸ ਸਕੱਤਰ, ਅਮਰੀਸ ਕੁਮਾਰ ਅਤੇ ਰਾਜੇਸ ਭਾਟੀਆ ਮੀਡੀਆ ਸਲਾਹਕਾਰ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।