ਕੇਂਦਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਹਿੱਤਕਾਰੀ ਸਕੀਮਾਂ : ਜੈਇੰਦਰ ਕੌਰ
ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਹਿਤਕਾਰੀ ਸਕੀਮਾਂ-ਜੈ ਇੰਦਰ ਕੌਰ
Publish Date: Sun, 18 Jan 2026 06:48 PM (IST)
Updated Date: Mon, 19 Jan 2026 04:15 AM (IST)

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕੀਤਾ ਜ਼ਿਲ੍ਹੇ ਦਾ ਦੌਰਾ ਪ੍ਰਦੀਪ ਭਨੋਟ/ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਨਵਾਂਸ਼ਹਿਰ, ਬਲਾਚੌਰ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਵੱਲੋਂ ਅੱਜ ਵਿਸ਼ੇਸ਼ ਤੌਰ ਤੇ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮਨਰੇਗਾ ਵਰਕਰਾਂ ਨਾਲ ਰੂਬਰੂ ਹੋ ਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਹਿਤਕਾਰੀ ਸਕੀਮਾਂ, ਖ਼ਾਸ ਕਰਕੇ ਜੀ ਰਾਮ ਜੀ ਸਕੀਮ ਦੀਆਂ ਵਿਸ਼ੇਸ਼ਤਾਵਾਂ ਅਤੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਮੁੱਖ ਉਦੇਸ਼ ਗਰੀਬ, ਮਜ਼ਦੂਰ ਅਤੇ ਮਿਹਨਤੀ ਵਰਗ ਨੂੰ ਆਰਥਿਕ ਅਤੇ ਸਮਾਜਿਕ ਤੌਰ ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਜੀ ਰਾਮ ਜੀ ਸਕੀਮਾਂ ਰਾਹੀਂ ਮਨਰੇਗਾ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁਰੱਖਿਆ, ਸਹੂਲਤਾਂ ਅਤੇ ਸਿੱਧੇ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਦੇ ਮਿਆਰ ਵਿਚ ਸੁਧਾਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਮਨਰੇਗਾ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਸਕੀਮ ਬੰਦ ਹੋ ਰਹੀ ਹੈ ਜੋ ਕਿ ਸਰਾ ਸਰ ਝੂਠ ਹੈ। ਉਨ੍ਹਾਂ ਦੱਸਿਆ ਕਿ ਜੀ ਰਾਮ ਜੀ ਸਕੀਮ ਨਾਲ ਮਜ਼ਦੂਰਾਂ ਨੂੰ 100 ਦਿਨ ਦੀ ਜਗ੍ਹਾ 125 ਦਿਨ ਦਾ ਰੋਜ਼ਗਾਰ ਦੀ ਗਾਰੰਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਮਨਰੇਗਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਬਾਰੇ ਪੂਰੀ ਜਾਣਕਾਰੀ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਤੇ ਹੋਰ ਲੋਕਾਂ ਨੂੰ ਵੀ ਇਨ੍ਹਾਂ ਸਕੀਮਾਂ ਨਾਲ ਜੋੜਨ। ਉਨ੍ਹਾਂ ਕਿਹਾ ਕਿ ਮਹਿਲਾ ਮੋਰਚਾ ਹਮੇਸ਼ਾ ਮਜ਼ਦੂਰ ਵਰਗ ਅਤੇ ਔਰਤਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਹੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਕੀਲ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਭਾਜਪਾ ਸਰਕਾਰ ਹਮੇਸ਼ਾ ਲੋਕ-ਹਿਤ ਨੂੰ ਪ੍ਰਾਥਮਿਕਤਾ ਦਿੰਦੀ ਆਈ ਹੈ ਅਤੇ ਮਨਰੇਗਾ ਵਰਕਰਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਹਰ ਕਾਰਕੁਨ ਸਰਕਾਰ ਦੀਆਂ ਨੀਤੀਆਂ ਅਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਕਾਰਜਕ੍ਰਮ ਦੇ ਅੰਤ ਵਿਚ ਮਨਰੇਗਾ ਵਰਕਰਾਂ ਵੱਲੋਂ ਬੀਬਾ ਜੈ ਇੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦਾ ਧੰਨਵਾਦ ਕੀਤਾ ਅਤੇ ਭਾਜਪਾ ਵੱਲੋਂ ਕੀਤੇ ਜਾ ਰਹੇ ਲੋਕ-ਹਿਤਕਾਰੀ ਕੰਮਾਂ ਦੀ ਸਰਾਹਨਾ ਕੀਤੀ। ਇਸ ਮੌਕੇ ਰਾਮ ਚੌਧਰੀ ਸਰਕਲ ਪ੍ਰਧਾਨ ਕਾਠਗੜ੍ਹ, ਉਪ ਪ੍ਰਧਾਨ ਨੰਦ ਕਿਸ਼ੋਰ, ਜਸਵੰਤ ਸਿੰਘ ਕੰਗਣਾ, ਨਰਿੰਦਰ ਸੂਦਨ, ਸ਼ਿਵ ਸ਼ਰਮਾ, ਕਮਲ ਸ਼ਰਮਾ ਆਦਿ ਹਾਜ਼ਰ ਸਨ।