ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ’ਚ ਤੇਜ਼ੀ : ਰਾਜ ਕੁਮਾਰ
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ 'ਚ ਤੇਜ਼ੀ-ਰਾਜ ਕੁਮਾਰ
Publish Date: Sat, 21 Feb 2026 05:48 PM (IST)
Updated Date: Sun, 22 Feb 2026 04:07 AM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ ਰਿਟਾ. ਬ੍ਰਿਗੇਡੀਅਰ ਰਾਜ ਕੁਮਾਰ ਚੇਅਰਮੈਨ ਗੁਜਰ ਵੈਲਫੇਅਰ ਬੋਰਡ ਪੰਜਾਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਵਿਕਾਸ ਸ਼ਹਿਰਾਂ ਦੇ ਮੁਕਾਬਲੇ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਵਿਚ ਬਿਨਾਂ ਕਿਸੇ ਵਿਤਕਰੇ ਤੋਂ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਯੋਜਨਾ ਦੇ ਕਾਰਡ ਬੜੀ ਤੇਜ਼ੀ ਨਾਲ ਬਣਾਏ ਜਾ ਰਹੇ ਹਨ,ਜਿਸ ਨਾਲ ਪੰਜਾਬ ਤੰਦਰੁਸਤ ਮਿਸ਼ਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੰਜਾਬ ਦੇ ਵਿਕਾਸ ਦੇ ਕੰਮਾਂ ਨੂੰ ਦੇਖਦੇ ਹੋਏ ਘਬਰਾਹਟ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।ਅਤੇ ਪੰਜਾਬ ਦੀਆਂ ਸੜਕਾਂ ਦੀ ਉਸਾਰੀ ਜੰਗੀ ਪੱਧਰ ਤੇ ਕਰਵਾਈ ਜਾ ਰਹੀ ਹੈ।