ਪੰਜਾਬ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ ਖੁਦ ਨੂੰ ਮੁਲਾਜ਼ਮ ਹਿਤੈਸ਼ੀ ਦੱਸਿਆ : ਜਲਾਲਪੁਰ ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਵਿਚ 8 ਫ਼ੀਸਦੀ ਵਾਧਾ ਕਰਕੇ ਮੁਲਾਜ਼ਮ ਹਿਤੈਸ਼ੀ ਹੋਣ ਦਾ ਦਿੱਤਾ ਸਬੁਤ-ਸਤਨਾਮ ਜਲਾਲਪੁਰ
Publish Date: Fri, 25 Sep 2026 04:12 PM (IST)
Updated Date: Fri, 25 Sep 2026 04:15 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਜਿਸ ਸਮੇਂ ਤੋਂ ਹੀ ਸੂਬਾ ਸਰਕਾਰ ਨੇ ਆਪਣਾ ਕਾਰਜਕਾਲ ਸੰਭਾਲਿਆ ਹੈ। ਵੋਟਾਂ ਤੋਂ ਪਹਿਲਾਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਦੇ ਕਾਰਜ ਨੂੰ ਅੱਗੇ ਤੋਰਿਆ ਹੈ। ਜਿਸ ਦੀ ਬਦੌਲਤ ਅੱਜ ਪੰਜਾਬ ਮੁੜ ਤੋਂ ਖੁਸ਼ਹਾਲੀ ਦੀ ਰਾਹ ਪਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਜਲਾਲਪੁਰ ਵੱਲੋਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਰਵਾਇਤੀ ਪਾਰਟੀਆਂ ਵੱਲੋਂ ਲੁੱਟੇ ਗਏ ਪੰਜਾਬ ਦੇ ਖਜ਼ਾਨੇ ਨੂੰ ਭਰਨ ਵਿਚ ਜਿੱਥੇ ਸੂਬੇ ਦੀ ਆਪ ਸਰਕਾਰ ਪੂਰੀ ਤਰ੍ਹਾਂ ਨਾਲ ਕਾਮਯਾਬ ਰਹੀ ਹੈ, ਉੱਥੇ ਹੀ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫੇ ਵਜੋਂ ਮਹਿੰਗਾਈ ਭੱਤੇ ਚ 8 ਫ਼ੀਸਦੀ ਵਾਧਾ ਕਰਨ ਦੇ ਜਾਰੀ ਕੀਤੇ ਨੋਟੀਫਿਕੇਸਨ ਨਾਲ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਦੀ ਹਿਤੈਸ਼ੀ ਹੋਣ ਦਾ ਸਬੂਤ ਵੀ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਸ ਨੋਟੀਫਿਕੇਨ ਦੇ ਜਾਰੀ ਹੋਣ ਨਾਲ ਪੰਜਾਬ ਭਰ ਦੇ ਕਰੀਬ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਆਖਿਆ ਕਿ ਇਸ ਫੈਸਲੇ ਨਾਲ ਮੁਲਾਜ਼ਮ ਵਰਗ ਨੂੰ ਦਿੱਤੀ ਇੱਕ ਹੋਰ ਗਰੰਟੀ ਨੂੰ ਪੂਰਾ ਕਰ ਵਿਖਾਇਆ ਹੈ। ਜੋ ਮੁਲਾਜ਼ਮ ਵਰਗ ਦੀ ਭਲਾਈ ਅਤੇ ਉਨ੍ਹਾਂ ਦੀ ਵਿੱਤੀ ਖੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਆਖਿਆ ਕਿ ਵਧਿਆ ਹੋਇਆ ਡੀਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਜਿਹੇ ਸਮੇਂ ਵਿੱਚ ਵਾਧੂ ਵਿੱਤੀ ਇਮਦਾਦ ਦੇਵੇਗਾ, ਜਦੋਂ ਘਰੇਲੂ ਖਰਚੇ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵੱਧ ਗਈਆਂ ਹਨ। ਉਨ੍ਹਾਂ ਆਖਿਆ ਕਿ ਭਗਵੰਤ ਸਿੰਘ ਮਾਨ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤ ਵਿਚ ਢੁੱਕਵੇਂ ਕਦਮ ਚੁੱਕੇਗੀ। ਇਸ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸਰਕਾਰ ਨੇ ਹੁਣ ਰਸਮੀ ਤੌਰ ’ਤੇ ਡੀਏ ਵਿਚ 8 ਫ਼ੀਸਦੀ ਵਾਧਾ ਕਰਨ ਦੇ ਫੈਸਲੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਵਧਿਆ ਹੋਇਆ ਡੀਏ 1 ਸਤੰਬਰ 2026 ਤੋਂ ਲਾਗੂ ਹੋਵੇਗਾ ਅਤੇ ਮੁਲਾਜਮਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਦੀ ਤਨਖਾਹ ਵਿਚ ਵਧੀ ਹੋਈ ਰਾਸ਼ੀ ਮਿਲੇਗੀ। ਇਸੇ ਤਰ੍ਹਾਂ ਪੈਨਸ਼ਨਰਾਂ ਨੂੰ ਵੀ ਸਬੰਧਿਤ ਨਿਯਮਾਂ ਅਨੁਸਾਰ ਵਧੇ ਹੋਏ ਡੀਏ ਦਾ ਲਾਭ ਮਿਲੇਗਾ। ਉਨ੍ਹਾਂ ਆਖਿਆ ਕਿ ਇਹ ਫੈਸਲਾ ਮੁਲਾਜ਼ਮਾਂ ਦੀਆਂ ਜਾਇਜ ਚਿੰਤਾਵਾਂ ਨੂੰ ਹੱਲ ਕਰਨ ਦੀ ਭਗਵੰਤ ਮਾਨ ਸਰਕਾਰ ਦੀ ਪਹੁੰਚ ਨੂੰ ਦਰਸ਼ਾਉਂਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਵਚਨਵੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰਨਾ ਅੱਗੇ ਵੀ ਜਾਰੀ ਰਹੇਗਾ।