ਰਸੋਖਾਨਾ ਮਜਾਰਾ ਵਿਵਾਦ ’ਤੇ ਪੰਜਾਬ ਸਰਕਾਰ ਦਾ ਸਪੱਸ਼ਟੀਕਰਨ, ਦੁਰਸਤ ਪਾਇਆ ਗਿਆ ਸਾਰਾ ਰਿਕਾਰਡ
ਨੇੜ ਭਵਿੱਖ ਵਿਚ ਸੀਐੱਮ ਭਗਵੰਤ ਸਿੰਘ ਮਾਨ ਵੀ ਇੱਥੇ ਆਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪ੍ਰਬੰਧਕ ਕਮੇਟੀ ਨਾਲ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦਾ ਕੋਈ ਗਲਤ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਐੱਮਪੀ ਮਾਲਵਿੰਦਰ ਸਿੰਘ ਕੰਗ, ਕੁਲਜੀਤ ਸਿੰਘ ਸਰਹਾਲ, ਹਰਜੋਤ ਕੌਰ ਲੋਹਟੀਆ ਆਦਿ ਹਾਜ਼ਰ ਸਨ।
Publish Date: Tue, 20 Jan 2026 11:13 AM (IST)
Updated Date: Tue, 20 Jan 2026 11:47 AM (IST)
ਨਰਿੰਦਰ ਮਾਹੀ, ਬੰਗਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਸੋਖਾਨਾ ਮਜਾਰਾ ਰਾਜਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਪਿਛਲੇ ਦਿਨਾਂ ਤੋਂ ਚੱਲ ਰਹੇ ਵਿਵਾਦ ਦੇ ਚੱਲਦਿਆਂ ਉਨ੍ਹਾਂ ਨੇ ਰਾਜਾ ਸਾਹਿਬ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਨ ਉਪਰੰਤ ਪੱਤਰਕਾਰਾਂ ਨੂੰ ਦੱਸਿਆ ਕਿ ਲੰਬੇ ਸਮੇਂ ਤੋਂ 328 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਾਪਤਾ ਸਨ। ਉਨ੍ਹਾਂ ਨੂੰ ਲੈ ਕੇ ਸੰਗਤ ’ਚ ਬੇਚੈਨੀ ਪਾਈ ਜਾ ਰਹੀ ਸੀ। ਸੰਗਤ ਦੀ ਆਸਥਾ ਸੀ ਕਿ ਉਕਤ 328 ਪਾਵਨ ਸਰੂਪ ਲੱਭੇ ਜਾਣ। ਇਸ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਾਂਚ ਰਸੋਖਾਨਾ ਦੇ ਸਥਾਨ ’ਤੇ ਪੁੱਜੀ। ਉਨ੍ਹਾਂ ਨੂੰ 169 ਸਰੂਪਾਂ ਬਾਰੇ ਦੱਸਿਆ ਗਿਆ ਪਰ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਾਂਚ ਪੂਰੀ ਹੋ ਚੁੱਕੀ ਹੈ, ਸਾਰਾ ਰਿਕਾਰਡ ਦਰੁਸਤ ਪਾਇਆ ਗਿਆ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿਚ ਸੀਐੱਮ ਭਗਵੰਤ ਸਿੰਘ ਮਾਨ ਵੀ ਇੱਥੇ ਆਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪ੍ਰਬੰਧਕ ਕਮੇਟੀ ਨਾਲ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦਾ ਕੋਈ ਗਲਤ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਐੱਮਪੀ ਮਾਲਵਿੰਦਰ ਸਿੰਘ ਕੰਗ, ਕੁਲਜੀਤ ਸਿੰਘ ਸਰਹਾਲ, ਹਰਜੋਤ ਕੌਰ ਲੋਹਟੀਆ ਆਦਿ ਹਾਜ਼ਰ ਸਨ।