ਪੰਜਾਬ ਸਿੱਖਿਆ ਦੇ ਖੇਤਰ 'ਚ ਮੋਹਰੀ ਸੂਬਾ : ਖਟਕੜ
ਪੰਜਾਬ ਸਿੱਖਿਆ ਦੇ ਖੇਤਰ 'ਚ ਮੋਹਰੀ ਸੂਬਾ-ਖਟਕੜ
Publish Date: Fri, 06 Mar 2026 04:32 PM (IST)
Updated Date: Sat, 07 Mar 2026 04:03 AM (IST)

ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ ਪੰਜਾਬ ਸਰਕਾਰ ਨੇ ਪੰਜਾਬ ਦੇ ਸਿੱਖਿਆ ਸਿਧਾਂਤ ਦੇ ਚ ਇੱਕ ਨਵੀਂ ਕ੍ਰਾਂਤੀ ਲਿਆਂਦੀ ਹੈ ਜਿਸ ਤਹਿਤ ਪੰਜਾਬ ਦਾ ਹਰ ਇੱਕ ਸਕੂਲ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਹੈ।।ਅੱਜ ਸਾਨੂੰ ਲੋੜ ਹੈ ਕਿ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਬੱਚੇ ਦਾਖਲ ਕਰਵਾਏ ਜਾਣ। ਇਹ ਪ੍ਰਗਟਾਵਾ ਅਮਰਜੀਤ ਖਟਕੜ ਸਿੱਖਿਆ ਕੋਆਰਡੀਨੇਟਰ ਪੰਜਾਬ ਸਰਕਾਰ ਨੇ ਆਪਣੇ ਸ਼ਬਦਾਂ ਰਾਹੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਹੁਨਰ ਸਿੱਖਿਆ ਸ਼ੁਰੂ ਕੀਤੀ ਜਾ ਚੁੱਕੀ ਹੈ।।ਜਿਸ ਤਹਿਤ ਬੱਚੇ 2 ਸਾਲ ਸਿੱਖਿਆ ਪ੍ਰਾਪਤ ਕਰ ਕੇ ਨਿਪੁੰਨ ਰੂਪ ਦੇ ਵਿਚ ਇਸ ਧੰਦੇ ਨੂੰ ਕਮਾਈ ਦਾ ਸਾਧਨ ਬਣਾ ਸਕਦੇ ਹਨ ਤੇ ਆਪਣਾ ਜੀਵਨ ਵਧੀਆ ਬਤੀਤ ਕਰ ਸਕਦੇ ਹਨ। ਉਨ੍ਹਾਂ ਕਿਹਾ।ਜਿਹੜੇ ਬੱਚੇ ਲੱਖਾਂ ਰੁਪਏ ਖਰਚ ਕੇ ਵਿਦੇਸ਼ਾਂ ਵਿਚ ਜਾ ਕੇ ਦਿਹਾੜੀ ਕਰਦੇ ਹਨ। ਉਸ ਨਾਲੋਂ ਚੰਗਾ ਹੈ ਕਿ ਉਹ ਆਪਣੇ ਦੇਸ਼ ਵਿਚ ਰਹਿ ਕੇ ਇਹ ਹੁਨਰ ਸਿੱਖਿਆ ਪ੍ਰਾਪਤ ਕਰਕੇ ਆਪਣੇ ਦੇਸ਼ ਵਿਚ ਹੀ ਵਸਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਦੇ ਸਾਰੇ ਸਕੂਲਾਂ ਵਿਚ ਨਵੇਂ ਕੰਪਿਊਟਰ ਸੈੱਟ ਭੇਜ ਰਹੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਪੈਨਲ ਵੀ ਦਿੱਤੇ ਜਾ ਰਹੇ ਹਨ। ਤਾਂ ਕਿ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਕਿਤਾਬਾਂ ਸੰਬੰਧੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਕੂਲਾਂ ’ਚ ਨਵੇਂ ਸੈਸ਼ਨ ਦੀਆਂ ਪੂਰੀਆਂ ਕਿਤਾਬਾਂ ਆ ਚੁੱਕੀਆਂ ਹਨ, ਜੋ ਕਿ ਪੰਜਾਬ ਸਰਕਾਰ ਦੀ ਇੱਕ ਅਨੋਖੀ ਪਹਿਲ ਹੈ। ਉਨ੍ਹਾਂ ਕਿਹਾ ਪਿਛਲੇ ਸਾਲਾਂ ਵਿਚ ਇਹ ਕਿਤਾਬਾਂ ਦਾ ਸਿਲਸਿਲਾ ਸਾਰਾ ਸਾਲ ਹੀ ਚਲਦਾ ਰਹਿੰਦਾ ਸੀ ਪਰ ਇਸ ਸਾਲ ਇਹ ਕਿਤਾਬਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ ਵਿਚ ਪਹੁੰਚ ਚੁੱਕੀਆਂ ਹਨ ਤਾਂ ਕਿ ਬੱਚਿਆਂ ਦੀ ਪਹਿਲੇ ਦਿਨ ਹੀ ਪੜ੍ਹਾਈ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਇਸ ਸਾਲ ਐੱਸਸੀ ਬੱਚਿਆਂ ਦੇ ਵਜ਼ੀਫੇ ਲਈ ਪੰਜਾਬ ਦੇ ਡੇਢ ਲੱਖ ਬੱਚਿਆਂ ਨੇ ਅਪਲਾਈ ਕੀਤਾ ਹੈ, ਜਦਕਿ ਕਾਂਗਰਸ ਸਰਕਾਰ ਵੇਲੇ ਇਹ ਗਿਣਤੀ ਬਹੁਤ ਘੱਟ ਗਈ ਸੀ। ਉਨ੍ਹਾਂ ਕਿਹਾ ਮੌਜੂਦਾ ਪੰਜਾਬ ਸਰਕਾਰ ਬੱਚਿਆਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਸਕੂਲਾਂ ’ਚ ਟੀਚਰ ਵੀ ਭੇਜ ਰਹੀ ਹੈ ਅਤੇ ਜ਼ਿਲ੍ਹੇ ਦਾ ਕੋਈ ਵੀ ਸਕੂਲ ਅਜਿਹਾ ਨਹੀਂ ਹੈ, ਜਿਸ ਸਕੂਲ ਵਿਚ ਬੁਨਿਆਦੀ ਸਹੂਲਤਾਂ ਨਾ ਹੋਣ। ਉਨ੍ਹਾਂ ਕਿਹਾ ਹੁਣ ਲੋੜ ਹੈ ਕਿ ਅਸੀਂ ਟੀਮਾਂ ਰਾਹੀਂ ਬੱਚਿਆਂ ਦੇ ਮਾਪਿਆਂ ਨੂੰ ਜਾਣੂ ਕਰਵਾਈਏ ਅਤੇ ਸਰਕਾਰੀ ਸਕੂਲਾਂ ਚ ਬੱਚਿਆਂ ਦੀ ਗਿਣਤੀ ਵਧਾਈਏ।