ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ: ਯੋਜਨਾਬੱਧ ਹਮਲਾ ਨਾਕਾਮ, ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਗ੍ਰਨੇਡ ਲੈਣ ਵਾਲਾ ਮੁੱਖ ਦੋਸ਼ੀ ਗ੍ਰਿਫ਼ਤਾਰ
ਉਸਦੇ ਕਬਜ਼ੇ ’ਚੋਂ ਇੱਕ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਜੋਲਾ ਵਜੋਂ ਹੋਈ ਹੈ, ਜੋ ਕਿ ਪਿੰਡ ਬੈਰਸੀਆਂ ਜ਼ਿਲ੍ਹਾ ਐੱਸਬੀਐੱਸ ਨਗਰ ਦਾ ਰਹਿਣ ਵਾਲਾ ਹੈ।
Publish Date: Mon, 10 Aug 2026 05:23 PM (IST)
Updated Date: Mon, 10 Aug 2026 05:27 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਵਿਚ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿਚ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਪ੍ਰਯੋਜਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਉਸਦੇ ਕਬਜ਼ੇ ’ਚੋਂ ਇੱਕ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਜੋਲਾ ਵਜੋਂ ਹੋਈ ਹੈ, ਜੋ ਕਿ ਪਿੰਡ ਬੈਰਸੀਆਂ ਜ਼ਿਲ੍ਹਾ ਐੱਸਬੀਐੱਸ ਨਗਰ ਦਾ ਰਹਿਣ ਵਾਲਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੈੱਡ ਲੈਟਰ ਬਾਕਸ (ਡੀਐਲਬੀ) ਤੋਂ ਹੈਂਡ ਗ੍ਰਨੇਡ ਵਾਲੀ ਇੱਕ ਖੇਪ ਖਰੀਦੀ ਸੀ। ਉੁਨ੍ਹਾਂ ਕਿਹਾ ਕਿ ਭਰੋਸੇਯੋਗ ਜਾਣਕਾਰੀ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਲਖਵਿੰਦਰ ਉਰਫ਼ ਜੋਲਾ ਨੂੰ ਜ਼ਿਲ੍ਹਾ ਐੱਸਬੀਐੱਸ ਨਗਰ ਦੇ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਦੇ ਖੁਲਾਸੇ ਦੇ ਬਿਆਨ ’ਤੇ ਪਿੰਡ ਬੈਰਸੀਆਂ ਤੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਨੇ ਯੋਜਨਾਬੱਧ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਵਿਦੇਸ਼ੀ ਹੈਂਡਲਰ, ਸਥਾਨਕ ਸਹਾਇਤਾ ਨੈੱਟਵਰਕ ਅਤੇ ਅੱਗੇ ਅਤੇ ਪਿੱਛੇ ਸਬੰਧਾਂ ਸਮੇਤ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧ ਵਿਚ ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 113(1) ਅਤੇ 113(3) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫਆਈਆਰ ਨੰਬਰ 124 ਮਿਤੀ 9 ਅਗਸਤ 2026 ਦਰਜ ਕੀਤੀ ਗਈ ਹੈ।