ਪੰਜਾਬ ਸਖੀ ਸ਼ਕਤੀ ਮੇਲਾ 5 ਤੋਂ ਸੁਰੂ
ਨਵਾਂਸ਼ਹਿਰ 'ਚ 5, 6 ਅਤੇ 7 ਫਰਵਰੀ ਨੂੰ ਹੋਵੇਗਾ ਪੰਜਾਬ ਸਖੀ ਸ਼ਕਤੀ ਮੇਲਾ-ਜਗਦੀਪ ਸਿੰਘ
Publish Date: Sat, 31 Jan 2026 04:03 PM (IST)
Updated Date: Sun, 01 Feb 2026 04:02 AM (IST)
ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ ਸਮੇਂ ਸਿਰ ਕਰਨ ਦੇ ਦਿੱਤੇ ਨਿਰਦੇਸ਼ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਖੀ ਸ਼ਕਤੀ ਮੇਲਾ ਸਰਕਾਰੀ ਆਈਟੀਆਈ ਗਰਾਊਂਡ ਨਵਾਂਸ਼ਹਿਰ ਵਿਖੇ 5, 6 ਅਤੇ 7 ਫਰਵਰੀ ਨੂੰ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਖੀ ਸ਼ਕਤੀ ਮੇਲਾ ਕਰਵਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਮੇਲੇ ਦੀਆਂ ਤਿਆਰੀਆਂ ਲਈ ਸੰਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਡਿਊਟੀ ਲਗਾਈ ਅਤੇ ਨਿਰਦੇਸ਼ ਦਿੱਤੇ ਕਿ ਸੌਂਪੀ ਗਈ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਮੇਲੇ ਦੀਆਂ ਤਿਆਰੀਆਂ ਦੇ ਸਾਰੇ ਢੁੱਕਵੇਂ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੇਲੇ ਵਿਚ ਆ ਕੇ ਸਵੈ ਸਹਾਇਤਾ ਸਮੂਹ ਵੱਲੋਂ ਬਣਾਏ ਗਏ ਉਤਪਾਦਨਾਂ ਨੂੰ ਖਰੀਦ ਕਰਕੇ ਬੜਾਵਾ ਦੇਣ, ਤਾਂ ਕਿ ਮਹਿਲਾ ਸ਼ਕਤੀਕਰਣ ਨੂੰ ਮਜ਼ਬੂਤੀ ਮਿਲ ਸਕੇ। ਇਸ ਮੌਕੇ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।