ਕੈਨੇਡਾ 'ਚ ਪੰਜਾਬੀ ਫੋਟੋਗ੍ਰਾਫਰ ਬਿੰਦਰ ਗਰਚਾ ਦਾ ਗੋਲੀਆਂ ਮਾਰ ਕੇ ਕਤਲ, ਲਾਸ਼ ਨੂੰ ਜਲਾਉਣ ਦੀ ਕੀਤੀ ਗਈ ਕੋਸ਼ਿਸ਼
ਕੈਨੇਡਾ 'ਚ ਪੰਜਾਬੀ ਫੋਟੋਗ੍ਰਾਫਰ ਵਜੋਂ ਕੰਮ ਕਰਦੇ ਬਿੰਦਰ ਗਰਚਾ ਵਾਸੀ ਪਿੰਡ ਮੱਲਾਬੇਦੀਆਂ ਦਾ 176 ਸਟਰੀਟ ਕੈਨੇਡਾ ਵਿਖੇ ਗੋਲੀਆਂ ਮਾਰ ਕੇ ਕਤਲ ਕਰਨ ਉਪਰੰਤ ਲਾਸ਼ ਨੂੰ ਜਲਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਮੌਕੇ 'ਤੇ ਪੁੱਜੀ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਵਿਚ ਸ਼ਾਮਲ ਕਥਿਤ ਮੁਲਜਮਾਂ ਨੂੰ ਕਾਬੂ ਕੀਤਾ ਜਾ ਸਕੇ।
Publish Date: Wed, 14 Jan 2026 03:39 PM (IST)
Updated Date: Wed, 14 Jan 2026 03:57 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ - ਕੈਨੇਡਾ 'ਚ ਪੰਜਾਬੀ ਫੋਟੋਗ੍ਰਾਫਰ ਵਜੋਂ ਕੰਮ ਕਰਦੇ ਬਿੰਦਰ ਗਰਚਾ ਵਾਸੀ ਪਿੰਡ ਮੱਲਾਬੇਦੀਆਂ ਦਾ 176 ਸਟਰੀਟ ਕੈਨੇਡਾ ਵਿਖੇ ਗੋਲੀਆਂ ਮਾਰ ਕੇ ਕਤਲ ਕਰਨ ਉਪਰੰਤ ਲਾਸ਼ ਨੂੰ ਜਲਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਮੌਕੇ 'ਤੇ ਪੁੱਜੀ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਵਿਚ ਸ਼ਾਮਲ ਕਥਿਤ ਮੁਲਜਮਾਂ ਨੂੰ ਕਾਬੂ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਫੋਟੋਗ੍ਰਾਫਰ ਬਿੰਦਰ ਗਰਚਾ ਦੀ ਲਾਸ਼ 'ਤੇ ਕਾਫੀ ਗੋਲੀਆਂ ਦੇ ਨਿਸ਼ਾਨ ਸਨ। ਕਥਿਤ ਮੁਲਜ਼ਮਾਂ ਵੱਲੋਂ ਗੋਲੀਆਂ ਮਾਰਨ ਤੋਂ ਬਾਅਦ ਬਿੰਦਰ ਗਰਚਾ ਦੀ ਲਾਸ਼ ਨੂੰ ਜਲਾਉਣ ਦੀ ਕੋਸ਼ਿਸ਼ ਕੀਤੀ ਗਈ ਪਰ 12.30 ਵਜੇ ਦੇ ਕਰੀਬ ਬਿੰਦਰ ਗਰਚਾ ਦੀ ਲਾਸ਼ ਮਿਲਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਹਸਪਤਾਲ ਲਿਜਾਉਣ ਦੀ ਕੋਸ਼ਿਸ਼ ਕੀਤੀ ਪਰ ਮੌਕੇ 'ਤੇ ਮੌਜੂਦ ਡਾਕਟਰ ਵੱਲੋਂ ਬਿੰਦਰ ਗਰਚਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਉਹ 48 ਸਾਲ ਦੇ ਸਨ। ਉਧਰ ਇਸ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰ ਅਤੇ ਪਿੰਡ ਵਾਸੀਆੰ ’ਚ ਰੋਸ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿਚ ਸ਼ਾਮਲ ਕਾਤਲਾਂ ਖਿਲਾਫ਼ ਬਣਦੀ ਕਾਰਵਾਈ ਦੀ ਗੁਹਾਰ ਲਗਾਈ ਹੈ।