- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਹਤ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ ਗੀਤਾਂਜਲੀ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਨਵਾਂਸ਼ਹਿਰ ਅਤੇ ਆਮ ਆਦਮੀ ਕਲੀਨਿਕ ਪੰਡੋਰਾ ਮੁਹੱਲਾ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਮਰੀਜ਼ਾਂ ਦੀ ਓ.ਪੀ.ਡੀ., ਸਟਾਫ਼ ਦੀ ਕਾਰਗੁਜ਼ਾਰੀ, ਦਵਾਈਆਂ ਦੀ ਉਪਲੱਬਧਤਾ, ਲੈਬ ਟੈਸਟਾਂ ਅਤੇ ਰਿਕਾਰਡ ਦੇ ਰੱਖ-ਰਖਾਅ ਦੀ ਸਮੀਖਿਆ ਕੀਤੀ। ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਹਰੇਕ ਮਰੀਜ਼ ਦੀ ਜਾਂਚ ਸਮੇਂ ਬਲੱਡ ਪ੍ਰੈਸ਼ਰ, ਕੱਦ, ਭਾਰ ਅਤੇ ਹੋਰ ਲੋੜੀਂਦੇ ਸਿਹਤ ਮਾਪਦੰਡਾਂ ਦੀ ਐਂਟਰੀ ਸਿਹਤ ਰਿਕਾਰਡ ਵਿੱਚ ਲਾਜ਼ਮੀ ਤੌਰ ‘ਤੇ ਕੀਤੀ ਜਾਵੇ। ਉਨ੍ਹਾਂ ਆਭਾ ਆਈ.ਡੀ. ਬਣਾਉਣ ਅਤੇ ਇਸ ਦੀ ਵਰਤੋਂ ਸਬੰਧੀ ਵੀ ਸਟਾਫ਼ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਡਿਜੀਟਲ ਸਿਹਤ ਰਿਕਾਰਡ ਨੂੰ ਸੁਚੱਜੇ ਢੰਗ ਨਾਲ ਅਪਡੇਟ ਰੱਖਣ ਲਈ ਕਿਹਾ। ਉੁਨ੍ਹਾਂ ਕਲੀਨਿਕਾਂ ਵਿਚ ਉਪਲੱਬਧ 107 ਕਿਸਮਾਂ ਦੀਆਂ ਦਵਾਈਆਂ ਦੇ ਸਟਾਕ ਅਤੇ ਉਪਲੱਬਧਤਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ।