ਵੋਟਰ ਜਾਗਰੂਕਤਾ ਸੰਬੰਧੀ ਕੁਇੱਜ਼ ਤੇ ਲੇਖ ਮੁਕਾਬਲੇ ਕਰਵਾਏ ਵੋਟਰ ਜਾਗਰੂਕਤਾ ਸੰਬੰਧੀ ਕੁਇੱਜ਼ ਤੇ ਲੇਖ ਮੁਕਾਬਲੇ ਕਰਵਾਏ
Publish Date: Thu, 12 Nov 2026 03:33 PM (IST)
Updated Date: Thu, 12 Nov 2026 03:36 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵਿਦਿਆਰਥੀਆਂ ਚ ਵੋਟ ਦੇ ਅਧਿਕਾਰ ਅਤੇ ਲੋਕਤੰਤਰੀ ਪ੍ਰਣਾਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲੈਕਟੋਰਲ ਲਿਟਰੇਸੀ ਕਲੱਬਾਂ ਵੱਲੋਂ ਵਿੱਦਿਅਕ ਸੰਸਥਾਵਾਂ ਵਿਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਕੁਇੱਜ਼ ਅਤੇ ਲੇਖ-ਰਚਨਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕੁਇੱਜ਼ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਭਾਰਤੀ ਚੋਣ ਪ੍ਰਣਾਲੀ, ਸੰਵਿਧਾਨਕ ਅਧਿਕਾਰਾਂ ਅਤੇ ਵੋਟ ਦੀ ਮਹੱਤਤਾ ਸੰਬੰਧੀ ਆਪਣੇ ਗਿਆਨ ਦਾ ਪ੍ਰਗਟਾਵਾ ਕੀਤਾ, ਜਦਕਿ ਲੇਖ-ਰਚਨਾ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਅਤੇ ਰਚਨਾਤਮਕ ਹੁਨਰ ਰਾਹੀਂ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਭੂਮਿਕਾ ਨੂੰ ਬਾਖੂਬੀ ਪੇਸ਼ ਕੀਤਾ। ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਅਤੇ ਪ੍ਰਿੰ. ਗੀਤਿਕਾ ਚੰਦੇਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਸੰਵਿਧਾਨਕ ਹੱਕਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦਾ ਅਧਿਕਾਰ ਬੇਹੱਦ ਮਹੱਤਵ ਪੂਰਨ ਹੈ। ਹਰੇਕ ਯੋਗ ਨਾਗਰਿਕ ਨੂੰ ਬਿਨਾਂ ਕਿਸੇ ਲਾਲਚ, ਦਬਾਅ ਜਾਂ ਭੇਦ-ਭਾਵ ਤੋਂ ਆਪਣੀ ਵੋਟ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਦੇ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਦੇਸ਼ ਦੇ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਧਰਮਿੰਦਰ ਸਿੰਘ, ਕੁਲਵਿੰਦਰ ਕੌਰ, ਪ੍ਰਵੀਨ ਕੌਸ਼ਲ, ਯੋਗਿਤਾ ਸ਼ਰਮਾ, ਰਮਨ ਕੁਮਾਰ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸੁਨੀਤਾ ਸ਼ਰਮਾ, ਸਪਨਾ ਦੇਵੀ, ਰਮਨਾ ਦੇਵੀ, ਡਿੰਪਲ ਵਿਰਦੀ, ਸੀਮਾ ਸ਼ਰਮਾ, ਸੀਮਾ ਰਾਣੀ, ਰੇਨੂੰ, ਪੂਜਾ ਦੇਵੀ, ਕਮਲਜੀਤ ਕੌਰ, ਰਾਜ ਕੁਮਾਰੀ, ਗੁਰਦੀਪ ਕੌਰ, ਸਾਕਸ਼ੀ ਕਟਾਰੀਆ, ਭਾਰਤੀ ਦੇਵੀ, ਸੁਖਪਾਲ ਅਤੇ ਪੀਟੀਆਈ ਜੋਗਿੰਦਰ ਪਾਲ ਸਮੇਤ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।