ਹਲਕਾ ਬੰਗਾ ਤੋਂ ਸੰਭਾਵੀ ਉਮੀਦਵਾਰਾਂ ਦੀ ਵਧਦੀ ਗਿਣਤੀ ਦਾ ਚੁੱਕਿਆ ਮੁੱਦਾ ਹਲਕਾ ਬੰਗਾ ਤੋਂ ਸੰਭਾਵੀ ਉਮੀਦਵਾਰਾਂ ਦੀ ਵਧ ਰਹੀ ਗਿਣਤੀ ਦਾ ਉਠਾਇਆ ਮੁੱਦਾ
Publish Date: Mon, 23 Nov 2026 03:51 PM (IST)
Updated Date: Mon, 23 Nov 2026 03:52 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਵਿਧਾਨ ਸਭਾ ਹਲਕਾ ਬੰਗਾ ਦੇ ਕਾਂਗਰਸੀ ਆਗੂ ਡਾ. ਨਿਰੰਜਣ ਪਾਲ ਹੀਂਉ, ਰਾਮ ਦਾਸ ਸਿੰਘ ਬਲਾਕ ਪ੍ਰਧਾਨ ਔੜ ਅਤੇ ਡਾ. ਸ਼ਾਦੀ ਲਾਲ ਬਲਾਕ ਪ੍ਰਧਾਨ ਐਸਸੀ ਡਿਪਾਰਟਮੈਂਟ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਪਦਮਸ਼੍ਰੀ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਬੰਗਾ ਦੀ ਰਾਜਨੀਤਿਕ ਸਥਿਤੀ ਸੰਬੰਧੀ ਵਿਸਥਾਰ ਪੂਰਵਕ ਗੱਲਬਾਤ ਕੀਤੀ। ਕਾਂਗਰਸ ਆਗੂਆਂ ਦੇ ਵਫ਼ਦ ਵੱਲੋਂ ਕਾਂਗਰਸ ਹਾਈ ਕਮਾਂਡ ਨੂੰ ਕਿਹਾ ਕਿ ਵਿਧਾਨ ਸਭਾ ਹਲਕਾ ਬੰਗਾ ਦੇ ਉਮੀਦਵਾਰ ਦੀ ਚੋਣ ਜਲਦੀ ਕਰਨ ਉਪਰੰਤ ਪਹਿਲੀ ਹੀ ਲਿਸਟ ਵਿਚ ਜਾਰੀ ਕੀਤੀ ਜਾਵੇ। ਡਾ. ਨਿਰੰਜਣ ਪਾਲ ਹੀਂਉ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦੱਸਿਆ ਕਿ ਬੰਗਾ ਵਿਧਾਨ ਸਭਾ ਹਲਕਾ ਕਾਂਗਰਸ ਦੀ ਰਵਾਇਤੀ ਸੀਟ ਹੋਣ ਕਾਰਣ ਕਾਂਗਰਸ ਦੀ ਟਿਕਟ ਤੇ ਚੋਣ ਲੜਨ ਵਾਲਿਆਂ ਦੀ ਕਤਾਰ ਬਹੁਤ ਲੰਬੀ ਹੋ ਚੁੱਕੀ ਹੈ। ਪੰਜਾਬ ਵਿਚ ਇਸ ਵੇਲੇ ਕਾਂਗਰਸ ਪਾਰਟੀ ਦੇ ਹੱਕ ਵਿਚ ਹਵਾ ਨੂੰ ਦੇਖਦਿਆਂ ਇਥੋਂ ਕਾਂਗਰਸ ਉਮੀਦਵਾਰ ਦੇ ਦਾਅਵੇਦਾਰਾਂ ਦੀ ਗਿਣਤੀ ਵਿਚ ਵੀ ਬਹੁਤ ਵਾਧਾ ਹੋ ਚੁੱਕਾ ਹੈ। ਜਿਨ੍ਹਾਂ ਵਿਚ ਹਲਕੇ ਤੋਂ ਬਾਹਰਲੇ ਦਾਅਵੇਦਾਰਾਂ ਦੀ ਗਿਣਤੀ ਵੀ ਜਿਆਦਾ ਹੋਣ ਕਰਕੇ ਕਾਂਗਰਸੀ ਵਰਕਰਾਂ ਵਿਚ ਭੰਬਲ਼ਭੂਸਾ ਬਣਿਆ ਹੋਇਆ ਹੈ। । ਸਾਰੇ ਆਗੂਆਂ ਵੱਲੋਂ ਪ੍ਰਧਾਨ ਨੂੰ ਅਪੀਲ ਕੀਤੀ ਕਿ ਬੰਗਾ ਵਿਧਾਨ ਸਭਾ ਦੀ ਸੀਟ ਲਈ ਉਮੀਦਵਾਰ ਦੀ ਚੋਣ ਜਲਦੀ ਤੋਂ ਜਲਦੀ ਕਰਕੇ ਪਹਿਲੀ ਹੀ ਲਿਸਟ ਵਿਚ ਸ਼ਾਮਿਲ ਕਰਕੇ ਚੋਣ ਮੈਦਾਨ ਵਿਚ ਉਤਾਰਿਆ ਜਾਵੇ। ਤਾਂ ਜੋ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਪਈ ਜਾ ਸਕੇ। ਪ੍ਰਧਾਨ ਪਰਗਟ ਸਿੰਘ ਵੱਲੋਂ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਉਮੀਦਵਾਰ ਦੀ ਚੋਣ ਜਲਦੀ ਤੋਂ ਜਲਦੀ ਕੀਤੀ ਜਾਵੇਗੀ ਅਤੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਹਿਤ ਕੰਮ ਕਰਨ ਦੀ ਹਦਾਇਤ ਵੀ ਕੀਤੀ ਗਈ। ਇਸ ਮੌਕੇ ਨੰਬਰਦਾਰ ਲਛਮਣ ਸਿੰਘ ਸਲਾਰਪੁਰ ਆਦਿ ਹਾਜ਼ਰ ਸਨ।