ਚੇਤ ਰਾਮ ਰਤਨ, ਨਵਾਂਸ਼ਹਿਰ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜ਼ਿਲ੍ਹੇ ਦੀ ਸਰਗਰਮ ਵਰਕਰ ਰਾਜਦੀਪ ਸ਼ਰਮਾ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਹ ਨਿਯੁਕਤੀ ਆਮ ਆਦਮੀ ਪਾਰਟੀ ਇਕ ਅਹਿਮ ਮੀਟਿੰਗ ਜਰਨੈਲ ਸਿੰਘ ਵਿਧਾਇਕ ਤਿਲਕ ਨਗਰ ਦਿੱਲੀ, ਪੰਜਾਬ ਪ੍ਰਧਾਨ ਭਗਵੰਤ ਮਾਨ ਐੱਮਪੀ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੰਗਠਨ ਇੰਚਾਰਜ ਗੈਰੀ ਵੜਿੰਗ, ਜੋਨ ਆਬਜ਼ਰਵਰ ਮਨਜੀਤ ਸਿੰਘ ਘੁੰਮਣ ਦੀ ਅਗਵਾਈ 'ਚ ਕੀਤੀ ਗਈ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਜਦੀਪ ਸ਼ਰਮਾ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਚੜ੍ਹਦੀ ਕਲਾ ਲਈ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦੁਬਾਰਾ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਜਗਜੀਤ ਕੌਰ, ਰਾਜ ਰਾਣੀ, ਸੰਤੋਸ਼ ਕਟਾਰੀਆ, ਨੀਲਮ ਨੇ ਜ਼ਿਲ੍ਹਾ ਪ੍ਰਧਾਨ ਨੂੰ ਮੁਬਾਰਕਬਾਦ ਦਿੱਤੀ।