
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰੂ ਨਾਨਕ ਕਾਲਜ 'ਚ ਰੱਖੜੀ ਦਾ ਤਿਉਹਾਰ ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ ਦੇ ਮੁਕਾਬਲੇ ਅਤੇ ਬ੍ਰਹਮਾ ਕੁਮਾਰੀ ਸੰਸਥਾ ਵੱਲੋਂ ਲੈਕਚਰ ਕਰਵਾਇਆ ਗਿਆ। ਇਸ ਮੌਕੇ ਬੀਕੇ ਸੁਮਨ ਭੈਣ ਨੇ ਪ੍ਰਿੰ. ਮੀਨੂੰ ਭੋਲਾ ਅਤੇ ਸਮੂਹ ਸਟਾਫ ਨੂੰ ਰੱਖੜੀ ਬੰਨ੍ਹੀ। ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਰੱਖੜੀ ਮੁਕਾਬਲੇ ਵਿਚ ਹਿੱਸਾ ਲਿਆ ਅਤੇ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਦੀ ਜੱਜਮੈਂਟ ਬਿਮਲਾ ਅਤੇ ਰਣਜੀਤ ਕੌਰ ਵੱਲੋਂ ਕੀਤੀ ਗਈ। ਕਿਰਨਦੀਪ ਕੌਰ, ਰਾਜਵਿੰਦਰ ਕੌਰ, ਸੋਫਨਜੋਤ ਕੌਰ ਅਤੇ ਕੁਲਵਿੰਦਰ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਇਨਾਮ ਹਾਸਿਲ ਕੀਤਾ। ਪ੍ਰਿੰ. ਮੀਨੂੰ ਭੋਲਾ ਨੇ ਵਿਦਿਆਰਥਣਾਂ ਦੀ ਰਚਨਾਤਮਕਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਵਿਦਿਆਰਥਣਾਂ ਵਿਚ ਆਤਮ ਵਿਸ਼ਵਾਸ ਅਤੇ ਸੱਭਿਆਚਾਰਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਦੀਆਂ ਹਨ। ਕਾਲਜ ਪ੍ਰਧਾਨ ਜਸਵੰਤ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੱਖੜੀ ਸਿਰਫ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੀ ਨਹੀਂ ਸਗੋਂ ਆਪਸੀ ਸਨੇਹ, ਸਤਿਕਾਰ ਤੇ ਰਿਸ਼ਤਿਆਂ ਦੀ ਮਜ਼ਬੂਤੀ ਦਾ ਸੰਦੇਸ਼ ਵੀ ਦਿੰਦੀ ਹੈ। ਮੁਕਾਬਲੇ ਦੀ ਸਫਲਤਾ ਲਈ ਪ੍ਰਿੰਸੀਪਲ ਅਤੇ ਪ੍ਰਧਾਨ ਵੱਲੋਂ ਸੰਚਾਲਨ ਕਰਤਾ ਸੰਦੀਪ ਕੌਰ, ਸਰਵਦੀਪ ਕੌਰ, ਮੋਨਿਕਾ ਅਤੇ ਸੁਰਿੰਦਰ ਕੌਰ ਨੂੰ ਸਫਲਤਾਪੂਰਵਕ ਰੱਖੜੀ ਮੁਕਾਬਲਾ ਕਰਵਾਉਣ ਦੀ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ ਵੀ ਮੌਜੂਦ ਸਨ।