ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੰਗਾਂ ਸਬੰਧੀ ਕੀਤੀ ਰੈਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਕੀਤੀ ਰੈਲੀ
Publish Date: Tue, 08 Sep 2026 06:50 PM (IST)
Updated Date: Tue, 08 Sep 2026 06:52 PM (IST)
- ਮੰਨੀਆਂ ਮੰਗਾਂ ਦੇ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਕੀਤੀ ਮੰਗ ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਬੰਗਾ ਮੰਡਲ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਰੈਲੀ ਕੀਤੀ ਜਿਸ ਦੀ ਪ੍ਰਧਾਨਗੀ ਕਰਨੈਲ ਸਿੰਘ ਨੇ ਕੀਤੀ। ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਅਤੇ ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਨਾਲ ਸਬੰਧਿਤ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਸਟੇਜ ਦੀ ਕਾਰਵਾਈ ਇੰਜੀਨੀਅਰ ਅਸ਼ੋਕ ਕੁਮਾਰ ਜੇਈ ਵੱਲੋਂ ਚਲਾਈ ਗਈ। ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਹੋਈਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਸੀਆਰਏ ਨੰਬਰ 249/4, 267/181/3, ਕੰਟਰੈਕਟ ਲਾਈਨਮੈਨਾਂ ਦੀਆਂ ਮੰਗਾਂ, 35,400 ਦੇ ਮਸਲੇ ਦਾ ਹੱਲ, 17/07/2020 ਦੇ ਪੱਤਰ ਨੂੰ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਹੋਰ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੂੰ ਤੁਰੰਤ ਮੀਟਿੰਗ ਲਈ ਬੁਲਾ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਪਰਮਜੀਤ ਸਿੰਘ ਗੁਰਾਇਆ, ਕੁਲਵੰਤ ਸਿੰਘ, ਮਨੀ ਰਾਮ, ਹਰਦੀਪ ਸਿੰਘ, ਮਹਿੰਦਰ ਸਿੰਘ, ਦਿਲਦਾਰ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਸੰਤੋਖ ਜੇਈ (ਮੰਡਲ ਪ੍ਰਧਾਨ), ਕੁਲਦੀਪ ਸਿੰਘ ਜੇਈ, ਰਘਵੀਰ ਕੁਮਾਰ ਜੇਈ ਅਤੇ ਗੁਰਪ੍ਰੀਤ ਸਿੰਘ ਜੇਈ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।