
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਿਅਦ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਰਮਨ ਨੰਦ ਲਾਲ ਚੌਧਰੀ ਨੇ ਕੀਤੀ ਮੁਲਾਕਾਤ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਬਲਾਚੌਰ ਵਿਧਾਨ ਸਭਾ ਹਲਕੇ ਤੋਂ ਸਵ. ਚੌਧਰੀ ਨੰਦ ਲਾਲ ਦੇ ਪੋਤਰੇ ਰਮਨ ਨੰਦ ਲਾਲ ਚੌਧਰੀ ਨੇ ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਤੇ ਪੂਰਨ ਤੰਦਰੁਸਤੀ ਦੀ ਕਾਮਨਾ ਕੀਤੀ। ਰਮਨ ਨੰਦ ਲਾਲ ਚੌਧਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬੀਆਂ ਦੀ ਨੁਮਾਇੰਦਾ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿਚ ਹਨ ਅਤੇ ਜਲਦੀ ਹੀ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਵਿਚ ਮੁੜ ਡਟਣਗੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੁਖਬੀਰ ਸਿੰਘ ਬਾਦਲ ਜਲਦ ਪੂਰੀ ਤਰ੍ਹਾਂ ਸਿਹਤਯਾਬ ਹੋ ਕੇ ਮੁੜ ਪੰਜਾਬ ਦੇ ਲੋਕਾਂ ਦੀ ਮਜ਼ਬੂਤੀ ਨਾਲ ਨੁਮਾਇੰਦਗੀ ਕਰਨਗੇ।