ਰਟੈਂਡਾ ਸਕੂਲ ਦਾ 8ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ
ਰਟੈਂਡਾ ਸਕੂਲ ਦਾ 8ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ
Publish Date: Thu, 16 Apr 2026 04:36 PM (IST)
Updated Date: Fri, 17 Apr 2026 04:03 AM (IST)
16ਐਨਐਸਆਰ22ਪੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਦੀਆਂ ਹੋਣਹਾਰ ਵਿਦਿਆਰਥਣਾਂ। ਪੰਜਾਬੀ ਜਾਗਰਣ ਦੇਸ ਰਾਜ ਬੰਗਾ, ਪੰਜਾਬੀ ਜਾਗਰਣ ਮੁਕੰਦਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਦੀਆਂ ਬੱਚੀਆਂ ਨੇ 8ਵੀਂ ਜਮਾਤ ਵਿਚੋਂ ਗੁਰਕੀਤ ਕੌਰ ਪੁੱਤਰੀ ਗੁਰਦੀਪ ਸਿੰਘ ਨੇ 587/600 ਨੰਬਰ ਲੈ ਕੇ ਪੰਜਾਬ ਵਿਚੋਂ 13ਵਾਂ ਰੈਂਕ ਤੇ ਅਵਨੀਤ ਕੌਰ ਪੁੱਤਰੀ ਗੁਰਨਾਮ ਸਿੰਘ ਨੇ 584/600 ਨੰਬਰ ਲੈ ਕੇ ਪੰਜਾਬ ਵਿਚੋਂ 16ਵਾਂ ਰੈਂਕ ਹਾਸਲ ਕੀਤਾ ਹੈ। ਸਕੂਲ ਇੰਚਾਰਜ ਰੇਖਾ ਭੱਲਾ ਨੇ ਲੜਕੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਜਿੱਥੇ ਇਨ੍ਹਾਂ ਬੱਚੀਆਂ ਨੇ ਵਿੱਦਿਅਕ ਖ਼ੇਤਰ ਵਿਚ ਮੈਰਿਟ ਹਾਸਿਲ ਕੀਤੀ ਉਥੇ ਖੇਡਾਂ ਦੇ ਖੇਤਰ ਵਿਚ ਵੀ ਇਨ੍ਹਾਂ ਪੰਜਾਬ ਪੱਧਰ ਵਿਚ ਕਿੱਕ ਬਾਕਸਿੰਗ ਚ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੀ ਸਨਮਾਨਿਤ ਕੀਤਾ ਜਾਵੇਗਾ। ਲੜਕੀਆਂ ਦੀ ਇਸ ਪ੍ਰਾਪਤੀ ਨਾਲ ਇਲਾਕੇ ’ਚ ਖ਼ੁਸ਼ੀ ਦਾ ਮਾਹੌਲ ਹੈ ਤੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਇਸ ਮੌਕੇ ਸਮੂਹ ਸਕੂਲ ਸਟਾਫ ਵੀ ਮੌਜ਼ੂਦ ਸੀ।